ਸਮਰਾਲਾ, 6 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੌਜ਼ੂਦਾ ਹਾਲਾਤਾਂ ਦੇ ਸਬੰਧ ਵਿੱਚ ਲੋਕ ਚੇਤਨਾ ਲਹਿਰ ਪੰਜਾਬ ਦੀ ਪੰਜਾਬ ਪੱਧਰੀ ਮੀਟਿੰਗ 8 ਜਨਵਰੀ ਨੂੰ ਦਾਣਾ ਮੰਡੀ ਖੰਨਾ ਵਿਖੇ ਰੱਖੀ ਗਈ ਹੈ।ਪੰਜਾਬ ਦੇ ਸਕੱਤਰ ਜਨਰਲ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਨੇ ਦੱਸਿਆ ਕਿ ਲੋਕ ਚੇਤਨਾ ਲਹਿਰ ਪੰਜਾਬ ਦਾ ਮੁੱਖ ਮੰਤਵ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ, ਜੋ ਲੋਕ ਪੰਜਾਬ ਦੇ ਸਿਆਸੀ ਲੋਕਾਂ ਦੇ ਮਗਰ ਲੱਗ ਕੇ ਉਨ੍ਹਾਂ ਦੇ ਹੱਥਠੋਕਾ ਬਣ ਚੁੱਕੇ ਹਨ।ਇਸ ਤੋਂ ਇਲਾਵਾ ਪੰਜਾਬ ਦੇ ਹਾਲਤਾਂ ਨੂੰ ਖਰਾਬ ਕਰਨ ਲਈ ਦਿਨ ਪ੍ਰਤੀ ਦਿਨ ਧਾਰਮਿਕ ਸਥਾਨਾਂ ਦੀਆਂ ਬੇਅਦਬੀਆਂ, ਬੈਂਕਾਂ ਵਿੱਚ ਲੱਟਾਂ ਖੋਹਾਂ, ਨਕਲੀ ਸ਼ਰਾਬ, ਸ਼ਰਾਬ ਮਾਫੀਆ, ਰੇਤ ਮਾਫੀਆ ਆਦਿ ਤਰ੍ਹਾਂ ਤਰ੍ਹਾਂ ਦੇ ਮਾਫੀਆ ਗ੍ਰੋਹ ਪੰਜਾਬ ਵਿੱਚ ਸਰਗਮ ਹੋ ਚੁੱਕੇ ਹਨ। ਉਨ੍ਹਾਂ ਨੂੰ ਨੱਥ ਪਾਉਣ ਲਈ ਉਪਰਾਲੇ ਕਿਸ ਤਰ੍ਹਾਂ ਕਰਨੇ ਹਨ।ਪੰਜਾਬ ਦੀ ਨੌਜਵਾਨੀ ਜੋ ਬੇਰੁਜ਼ਗਾਰੀ ਤੋਂ ਤੰਗ ਆ ਕੇ ਨਸ਼ਿਆਂ ਦੇ ਰਾਹ ਤੁਰ ਪਈ ਹੈ ਅਤੇ ਪੰਜਾਬ ਦੀ ਕਰੀਮ ਵਿਦੇਸ਼ਾਂ ਵੱਲ ਭੱਜ ਰਹੀ ਹੈ।ਅਜਿਹੇ ਬਹੁਤ ਸਾਰੇ ਮਸਲੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਸਿਆਸੀ ਲੋਕ ਆਪਣੇ ਨਿੱਜੀ ਲਾਭਾਂ ਲਈ ਭੋਲੇ ਭਾਲੇ ਲੋਕਾਂ ਨੂੰ ਆਪਣੇ ਮਗਰ ਲਗਾ ਕੇ ਉਨ੍ਹਾਂ ਦੀ ਦੁਰਵਰਤੋਂ ਕਰ ਰਹੇ ਹਨ।ਇਸ ਪੰਜਾਬ ਪੱਧਰੀ ਮੀਟਿੰਗ ਵਿੱਚ ਲੋਕ ਚੇਤਨਾ ਲਹਿਰ ਦੇ ਸਰਗਰਮ ਮੈਂਬਰ ਪੁੱਜਣਗੇ ਅਤੇ ਪੰਜਾਬ ਦੇ ਹਾਲਾਤਾਂ ਬਾਰੇ ਆਪੋ ਆਪਣੇ ਵਿਚਾਰ ਲੋਕਾਂ ਸਾਹਮਣੇ ਰੱਖ ਕੇ ਆਮ ਲੋਕਾਂ ਦੀ ਰਾਏ ਨਾਲ ਇਸ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਸਾਲ 1978 ਵਾਲੀ ਸਥਿਤੀ ਬਣਾਈ ਜਾ ਰਹੀ ਹੈ, ਤਾਂ ਜੋ ਪੰਜਾਬ ਦੇ ਹਾਲਾਤ ਵਿਗਾੜ ਕੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਪਾਸੇ ਲਿਜਾਇਆ ਜਾਵੇ ਅਤੇ ਨੌਜਵਾਨੀ ਨੂੰ ਖਤਮ ਕਰਨ ਦੀਆਂ ਕੌਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਪ੍ਰੰਤੂ ਇਨ੍ਹਾਂ ਸਿਆਸੀ ਲੋਕਾਂ ਦੀਆਂ ਇਨ੍ਹਾਂ ਚਾਲਾਂ ਨੂੰ ਪੰਜਾਬ ਅੰਦਰ ਹੁਣ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਸਮਰਾਲਾ, ਖੰਨਾ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਜਾਬ ਪੱਧਰੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …