ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2022 ਦੇ ਅਧਾਰ ‘ਤੇ ਜਿਲ੍ਹੇ ਦੇ ਤਿੰਨਾਂ
ਵਿਧਾਨ ਸਭਾ ਚੋਣ ਹਲਕਿਆਂ ਦੀਆਂ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦੀ ਇੱਕ ਇੱਕ ਹਾਰਡ ਕਾਪੀ ਦਾ ਸੈਟ (ਫੋਟੋ ਸਮੇਤ) ਅਤੇ ਸਾਫਟ ਕਾਪੀ ਦੀ ਸੀ.ਡੀ (ਬਗੈਰ ਫੋਟੋ) ਜਿਲ੍ਹੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ ਸਕੱਤਰਾਂ ਨੂੰ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵਲੋਂ ਕੀਤੀ ਗਈ।ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਰਾਜਸੀ ਪਾਰਟੀਆਂ ਦੇ ਪ੍ਰਧਾਨ/ਸਕੱਤਰ ਆਦਿ ਨਮਾਇੰਦੇ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ 001- ਸੁਜਾਨਪੁਰ, 002-ਭੋਆ (ਐਸ.ਸੀ) ਅਤੇ 003-ਪਠਾਨਕੋਟ ਵਿੱਚ ਕੁੱਲ 500919 ਵੋਟਰ ਹਨ।ਜਿਨ੍ਹਾਂ ਵਿੱਚ 264340 ਪੁਰਸ਼ ਵੋਟਰ, 236571 ਮਹਿਲਾ ਵੋਟਰ ਅਤੇ 8 ਵੋਟ ਟਰਾਂਸਜੈਂਡਰ ਹਨ।ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ 8233 ਸਰਵਿਸ ਵੋਟਰ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਤਿੰਨ ਵਿਧਾਨ ਸਭਾ ਖੇਤਰਾਂ ਅੰਦਰ ਕੁੱਲ 580 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਨ੍ਹਾਂ ‘ਤੇ 580 ਹੀ ਬੀ.ਐਲ.ਓ ਕੰਮ ਕਰ ਰਹੇ ਹਨ।ਇਸ ਤੋਂ ਇਲਾਵਾ ਤਿੰਨ ਵਿਧਾਨ ਸਭਾ ਹਲਕਿਆਂ ਲਈ 55 ਸੁਪਰਵਾਈਜਰ ਵੀ ਲਗਾਏ ਗਏ ਹਨ।ਉਨ੍ਹਾਂ ਜਿਲ੍ਹੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ ਸਕੱਤਰਾਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਓ) ਨਿਯੁੱਕਤ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਵਿਧਾਨ ਸਭਾ ਚੋਣਾਂ 2022 ਦੇ ਕਾਰਜ਼ਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media