Wednesday, July 30, 2025
Breaking News

ਸਵੀਪ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ

ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਵਿਖੇ ਕਰੀਅਰ ਗਾਈਡੈਂਸ ਅਤੇ ਸਵੀਪ ਪ੍ਰੋਗਰਾਮ ਤਹਿਤ ਵੋਟ ਦੇ ਅਧਿਕਾਰ ਦੀ ਵਰਤੋਂ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਉਪਲੱਬਧ ਸਹੂਲਤਾਂ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ, ਤਾਂ ਜੋ ਉਹ ਭਵਿੱਖ ਵਿੱਚ ਇਹਨਾਂ ਸਹੂਲਤਾਂ ਦਾ ਲਾਭ ਲੈ ਕੇ ਰੋਜ਼ਗਾਰ ਦੇ ਮੌਕੇ ਹਾਸਿਲ ਕਰ ਸਕਣ।
                ਜਿਲ੍ਹਾ ਰੋਜ਼ਗਾਰ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਫ੍ਰੀ-ਆਨਲਾਈਨ ਕੋਚਿੰਗ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਯੂ.ਪੀ.ਐਸ.ਸੀ, ਐਸ.ਐਸ.ਸੀ, ਰੇਲਵੇ, ਬੈਂਕਿੰਗ ਸੈਕਟਰ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਿੱਜੀ ਖੇਤਰ ਅਤੇ ਸਵੈ-ਰੋਜ਼ਗਾਰ ਵਿੱਚ ਉਪਲੱਬਧ ਰੋਜ਼ਗਾਰ ਦੇ ਮੌਕਿਆਂ ਤੋਂ ਵੀ ਜਾਣੂ ਕਰਵਾਇਆ ਗਿਆ ਵਿਦਿਆਰਥੀਆਂ ਨੂੰ ਮਜ਼ਬੂਤ ਲੋਕਤੰਤਰ ਦਾ ਹਿੱਸੇਦਾਰ ਬਣਨ ਲਈ ਸਵੀਪ ਪ੍ਰੋਗਰਾਮ ਤਹਿਤ ਸੀ-ਵਿਜ਼ਿਲ ਐਪ ਅਤੇ ਵੋਟਰ ਹੈਲਪਲਾਇਨ ਐਪ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …