Saturday, July 26, 2025
Breaking News

ਮਾਘੀ ਦੇ ਪਵਿੱਤਰ ਦਿਹਾੜੇ ਲੱਗੇਗਾ ‘ਗੰਨੇ ਦੇ ਰਸ ਦੀ ਖੀਰ’ ਤੇ ‘ਦਹੀ’ ਦਾ ਖੁੱਲ੍ਹਾ ਲੰਗਰ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਆਪਣਾ ਪਰਿਵਾਰ ਸੇਵਾ ਸੁਸਾਇਟੀ ਅਕਾਲੀ ਕਲੌਨੀ ਗੁਰਨਾਮ ਨਗਰ ਸੁਲਤਾਨਵਿੰਡ ਰੋਡ ਵਲੋਂ ਮਾਘੀ ਦੇ ਪਵਿੱਤਰ ਦਿਹਾੜੇ ‘ਗੰਨੇ ਦੇ ਰਸ ਦੀ ਖੀਰ’ ਅਤੇ ‘ਦਹੀ’ ਦਾ ਖੁੱਲਾ ਲੰਗਰ ਲਗਾਇਆ ਜਾਵੇਗਾ।ਸੁਸਾਇਟੀ ਦੇ ਪ੍ਰਧਾਨ ਮਨਜੀਤ ਸਿੰਘ ਕਾਲੇਕੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਅਤੇ ਕਲੋਨੀ ਵਾਸੀਆਂ ਦੇ ਸਹਿਯੋਗ ਨਾਲ ਖਾਲ ਵਾਲੇ ਬਜ਼ਾਰ ਵਿੱਚ ਇਹ ਵਰਤਾਇਆ ਜਾਵੇਗਾ।ਇਸ ਮੌਕੇ ਬਿਕਰਮਜੀਤ ਸਿੰਘ, ਜੋਗਿੰਦਰ ਸਿੰਘ, ਬਾਊ ਰਮਨ ਕੁਮਾਰ, ਅਵਤਾਰ ਸਿੰਘ ਤਾਰੀ, ਸੁਰਜੀਤ ਸਿੰਘ, ਅਵਤਾਰ ਸਿੰਘ ਫੌਜੀ, ਬਲਵਿੰਦਰ ਸਿੰਘ ਬਨਾਰਸ ਵਾਲੇ, ਮਨਜੀਤ ਸਿੰਘ ਠੇਕੇਦਾਰ, ਪ੍ਰਭਜੋਤ ਸਿੰਘ, ਅਸ਼ੋਕ ਕੁਮਾਰ, ਪਵਨ ਕੁਮਾਰ ਆਦਿ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …