Tuesday, September 29, 2026

ਪਿੰਡ ਮੂਲੇ ਚੱਕ ਵਿਖੇ ਹੈਲਥ ਐਂਡ ਵੈਲਨੇਸ ਕਲੀਨਿਕ ਦਾ ਉਦਘਾਟਨ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਅਤੇ ਕੌਂਸਲਰ ਵਿਕਾਸ ਸੋਨੀ ਵੱਲੋਂ ਪਿੰਡ ਮੂਲੇ ਚੱਕ ਬਲਾਕ ਵੇਰਕਾ ਵਿਖੇ ਹੈਲਥ ਐਂਡ ਵੈਲਨੈਸ ਕਲੀਨਿਕ ਦਾ ਉਦਘਾਟਨ ਕੀਤਾ ਗਿਆ, ਜੋ ਕਿ ਇਲਾਕੇ ਦੇ ਲੋਕਾਂ ਲਈ ਸਿਹਤ ਪੱਖੋਂ ਵਰਦਾਨ ਸਾਬਤ ਹੋਵੇਗਾ।ਇਸ ਕਲੀਨਿਕ ਵਿੱਚ ਇਕ ਕਮਿਊਨਿਟੀ ਹੈਲਥ ਅਫਸਰ, ਇੱਕ ਏ.ਐਨ.ਐਮ, ਇਕ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਆਸ਼ਾ ਵਰਕਰਾਂ ਨੂੰ ਤੈਨਾਤ ਕੀਤਾ ਗਿਆ ਹੈ।ਇਥੇ ਇਹ ਵੀ ਦੱਸਣਯੋਗ ਹੈ ਕੇ ਅੱਜ ਪਹਿਲੇ ਦਿਨ ਹੀ ਇਸ ਸੈਂਟਰ ਵਿਖੇ 120 ਲੋਕਾਂ ਨੂੰ ਵੈਕਸੀਨੇਸਨ ਲਗਾਈ ਗਈ ਅਤੇ ਸੈਂਪਲਿੰਗ ਦੀਆਂ ਸਹੂਲਤਾਂ ਵੀ ਜਲਦ ਹੀ ਚਾਲੂ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਬਾਕੀ ਦੀਆਂ ਸਹੂਲਤਾਂ ਵੀ ਜਲਦੀ ਹੀ ਮੁਹਇਆ ਜਾਣਗੀਆਂ।
                    ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਅਮਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਵੇਰਕਾ ਡਾ. ਰਾਜ ਕੁਮਾਰ ਅਤੇ ਸਮੂਹ ਸਟਾਫ ਤੋਂ ਇਲਾਵਾ ਯੁਵਾ ਨੇਤਾ ਪਰਮਜੀਤ ਸਿੰਘ ਚੋਪੜਾ, ਰਿੰਕੂ ਸਰਪੰਚ, ਬੌਬੀ ਸ਼ਾਹ, ਵਿਜੇ ਕੁਮਾਰ, ਰਾਣਾ ਸ਼ਰਮਾ ਅਤੇ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …