Monday, December 23, 2024

ਜੀ.ਐਨ.ਡੀ.ਯੂ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ‘ਚ ਨਵੇਂ ਸਾਲ 2022 ਦਾ ਐਸੋਸੀਏਸ਼ਨ ਦਾ ਕੈਲੰਡਰ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਵਲੋਂ ਜਾਰੀ ਕੀਤਾ ਗਿਆ।
                  ਪ੍ਰਧਾਨ ਹਰਵਿੰਦਰ ਕੌਰ ਨੇ ਯੂਨੀਵਰਸਿਟੀ ਕਰਮਚਾਰੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦੇਂਦੇ ਹੋਏ ਕਿਹਾ ਕਿ ਪ੍ਰਮਾਤਮਾ ਕਰੇ ਕਿ ਆਉਣ ਵਾਲੇ ਸਾਲ ਸਾਰੇ ਕਰਮਚਾਰੀ, ਅਧਿਕਾਰੀਆਂ ਲਈ ਖੁਸ਼ੀਆਂ ਅਤੇ ਖੇੜੇ ਲੈ ਕੇ ਆਵੇ। ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਉਹ ਹਰ ਸੁੱਖ-ਦੁੱਖ ਦੀ ਘੜੀ ਵਿੱਚ ਯੂਨੀਵਰਸਿਟੀ ਕਰਮਚਾਰੀਆਂ ਦੇ ਨਾਲ ਹਨ। ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਾਲਾਈਜ਼ ਐਸੋਸੀਏਸ਼ਨ ਯੂਨੀਵਰਸਿਟੀ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਵੇਗੀ।
                ਇਸ ਮੌਕੇ ਹਰਪਾਲ ਸਿੰਘ, ਰੇਸ਼ਮ ਸਿੰਘ, ਸ੍ਰੀ ਕੰਵਲਜੀਤ ਕੁਮਾਰ, ਰਜਿੰਦਰ ਸਿੰਘ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਹਰਦੀਪ ਕੌਰ, ਕੁਲਜਿੰਦਰ ਸਿੰਘ ਬੱਲ, ਸਤਵੰਤ ਸਿੰਘ ਬਰਾੜ, ਪਰਗਟ ਸਿੰਘ, ਅਵਤਾਰ ਸਿੰਘ, ਭੋਮਾ ਰਾਮ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …