ਡਾ. ਓਬਰਾਏ ਵਲੋਂ ਕੀਤੇ ਜਾਂਦੇ ਸੇਵਾ ਕਾਰਜ਼ ਬੇਮਿਸਾਲ -ਅੰਬੈਸਡਰ ਫ਼ਰੀਦ ਮਾਮੰਦਜ਼ਈ
ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅਫਗਾਨਿਸਤਾਨ ਤੋਂ ਉਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ਸ਼ਰਨਾਰਥੀਆਂ ਲਈ ਸੁੱਕੇ ਰਾਸ਼ਨ ਤੇ ਮੈਡੀਕਲ ਸਾਮਾਨ ਦੀ ਵੱਡੀ ਮਦਦ ਕਰਨ ਉਪਰੰਤ ਹੁਣ ਭਾਰਤ ਅੰਦਰ ਟ੍ਰੇਨਿੰਗ ਲਈ ਆੲ।ਪਰ ਇਥੇ ਫਸ ਚੁੱਕੇ 200 ਅਫਗਾਨਿਸਤਾਨੀ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 6 ਮਹੀਨਿਆਂ ਤੱਕ ਸੁੱਕਾ ਰਾਸ਼ਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਟਰੱਸਟ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਅਫ਼ਗਾਨਿਸਤਾਨ ਅੰਬੈਸੀ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈਦੀ ਦੇ ਸੱਦੇ ‘ਤੇ ਉਨ੍ਹਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਅਫ਼ਗ਼ਾਨਿਸਤਾਨ ਤੋਂ ਉਜੜ ਕੇ ਆਏ ਲੋਕਾਂ ਨੂੰ ਆ ਪੇਸ਼ ਰਹੀਆਂ ਕਈ ਪ੍ਰਕਾਰ ਦੀਆਂ ਦਿੱਕਤਾਂ ਸਬੰਧੀ ਚਰਚਾ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪਿੱਛਲੇ ਸਮੇਂ ਦੌਰਾਨ ਕਰੀਬ 20 ਹਜ਼ਾਰ ਸ਼ਰਨਾਰਥੀਆਂ, ਜਿਨ੍ਹਾਂ ਦੀ ਕੋਰੋਨਾ ਮਹਾਂਮਾਰੀ ਨਾਲ ਪੈਦਾ ਹੋਏ ਹਾਲਾਤਾਂ `ਚ ਤਰਸਯੋਗ ਹਾਲਤ ਬਣੀ ਹੋਈ ਸੀ ਅੰਬੈਸੀ ਦੀ ਮੰਗ ਤੇ ਦੋਵੇਂ ਈਦ ਦੇ ਤਿਉਹਾਰਾਂ ਮੌਕੇ ਵੱਡੇ ਪੱਧਰ ‘ਤੇ ਸੁੱਕਾ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦਿੱਤਾ ਗਿਆ ਸੀ।ਉਥੇ ਹੀ ਹੁਣ ਟਰੱਸਟ ਵੱਲੋਂ ਭਾਰਤ ‘ਚ ਟ੍ਰੇਨਿੰਗ ਲਈ ਆਏ।ਪਰ ਅਫ਼ਗਾਨਿਸਤਾਨ ਅੰਦਰ ਪੈਦਾ ਹੋਏ ਹਾਲਾਤਾਂ ਕਾਰਨ ਵਾਪਸ ਨਾ ਜਾ ਸਕੇ 200 ਅਫਗਾਨਿਸਤਾਨੀ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 6 ਮਹੀਨਿਆਂ ਲਈ ਸੁੱਕਾ ਰਾਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ।ਜਿਸ ਤਹਿਤ ਉਕਤ ਪਰਿਵਾਰਾਂ ਨੂੰ ਹੁਣ ਤਕ ਦੋ ਮਹੀਨੇ ਦਾ ਰਾਸ਼ਨ ਦਿੱਤਾ ਜਾ ਚੁੱਕਾ ਹੈ।
ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਅੰਬੈਸੀ ਨੂੰ ਕਹਿ ਦਿੱਤਾ ਹੈ ਕਿ ਉਹ ਇਨ੍ਹਾਂ ਸੈਨਿਕਾਂ ਦੇ ਰਹਿਣ ਲਈ ਢੁੱਕਵੀਂ ਬਿਲਡਿੰਗ ਦਾ ਪ੍ਰਬੰਧ ਕਰ ਲਵੇ।ਜਿਸ ਦਾ ਕਿਰਾਇਆ ਟਰੱਸਟ ਵੱਲੋਂ ਦਿੱਤਾ ਜਾਵੇਗਾ ਅਤੇ ਅੰਬੈਸੀ ਨੂੰ ਵਿਸਵਾਸ਼ ਦਿਵਾਇਆ ਹੈ ਕਿ ਜੇਕਰ ਭਵਿੱਖ `ਚ ਵੀ ਕੋਈ ਜ਼ਰੂਰਤ ਪੈਂਦੀ ਹੈ ਤਾਂ ਟਰੱਸਟ ਉਨ੍ਹਾਂ ਦਾ ਸਾਥ ਦੇਵੇਗਾ।
ਇਸ ਦੌਰਾਨ ਟਰੱਸਟ ਮੁਖੀ ਡਾ. ਓਬਰਾਏ ਨੂੰ “ਮਨੁੱਖਤਾ ਦਾ ਮਸੀਹਾ” ਐਵਾਰਡ ਨਾਲ ਸਨਮਾਨਿਤ ਕਰਨ ਉਪਰੰਤ ਅਫਗਾਨਿਸਤਾਨ ਅੰਬੈਸਡਰ ਫ਼ਰੀਦ ਮਾਮੰਦਜ਼ਈ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਉਨਾਂ ਕਿਹਾ ਕਿ ਹਰ ਮੁਸ਼ਕਲ ਘੜੀ `ਚ ਡਾ. ਓਬਰਾਏ ਵਲੋਂ ਜੋ ਉਨ੍ਹਾਂ ਦੇ ਲੋਕਾਂ ਦੀ ਮਦਦ ਕੀਤੀ ਗਈ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਅਮੀਰ ਵਿਰਸੇ ਤੇ ਵਿਰਾਸਤ ‘ਤੇ ਪੂਰੇ ਉਤਰਦਿਆਂ ਡਾ. ਓਬਰਾਏ ਨੇ ਜੋ ਵੀ ਉਨ੍ਹਾਂ ਦੀ ਸੇਵਾ ਕੀਤੀ ਹੈ, ਉਸ ਦੀ ਕਿਧਰੇ ਵੀ ਕੋਈ ਹੋਰ ਮਿਸਾਲ ਨਹੀਂ ਮਿਲਦੀ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਟਰੱਸਟ ਦੀ ਦਿੱਲੀ ਇਕਾਈ ਦੇ ਪ੍ਰਧਾਨ ਕੰਵਲਜੀਤ ਸਿੰਘ ਕੋਛੜ, ਗਵਾਲੀਅਰ ਇਕਾਈ ਦੇ ਪ੍ਰਧਾਨ ਉਦੈਵੀਰ ਸਿੰਘ ਅਤੇ ਅੰਬੈਸੀ ਦੇ ਹੋਰ ਉੱਚ ਅਧਿਕਾਰੀ ਵੀ ਮੌਜ਼ੂਦ ਸਨ।