Thursday, June 26, 2025
Breaking News

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਹੁਣ 11 ਜਨਵਰੀ ਨੂੰ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਕੀਤੇ ਫ਼ੈਸਲਿਆਂ ਅਨੁਸਾਰ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ 8 ਜਨਵਰੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰਾਂ ਸਮੇਤ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਕੀਤੇ ਜਾਣ ਵਾਲੇ ਘਿਰਾਓ ਮੌਸਮ ਦੀ ਖਰਾਬੀ ਕਰਕੇ ਹੁਣ 11 ਜਨਵਰੀ ਨੂੰ ਕੀਤੇ ਜਾਣਗੇ।ਸੂਬਾ ਕੋਰ ਕਮੇਟੀ ਮੀਟਿੰਗ ਅੱਜ ਏਥੇ ਹੋਈ।ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਅੱਜ ਉਨਾਂ ਕਿਹਾ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਜਪਾ ਵਲੋ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਹੋਣ ਵਾਲੀ ਰੈਲੀ ਰੱਦ ਕਰਨ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੋੜਣ ਅਤੇ ਉਨ੍ਹਾਂ ਦੀ ਜਾਨ ਨੂੰ ਖਤਰਾ ਹੋਣ ਦੇ ਕੀਤੇ ਜਾ ਰਹੇ ਭੰਡੀ ਪ੍ਰਚਾਰ ਦੀ ਸਖਤ ਨਿਖੇਧੀ ਕੀਤੀ ਗਈ।ਆਗੂਆਂ ਨੇ ਦੱਸਿਆ ਕਿ ਦੇਸ਼ ਵਿੱਚ ਇਸ ਘਟਨਾ ਨੂੰ ਗਲਤ ਪ੍ਰਚਾਰ ਕੇ ਬਹੁਗਿਣਤੀ ਭਾਈਚਾਰੇ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਕੇ ਭਾਜਪਾ ਧਰਮਾਂ ਵਿੱਚ ਵੰਡੀਆਂ ਪਾਉਣ ਦਾ ਯਤਨ ਕਰ ਰਹੀ ਹੈ, ਜਿਸ ਨੂੰ ਦੇਸ਼ ਦੇ ਲੋਕ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦੇਣਗੇ।
ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਤਾਂ ਭਾਜਪਾ ਦੀ ਰੈਲੀ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੀਆਂ ਹਨ।ਉਹ ਐਮ.ਐਸ.ਪੀ ਕਾਨੂੰਨ ‘ਤੇ ਕਮੇਟੀ ਬਣਾਉਣ, ਦਿੱਲੀ, ਪੰਜਾਬ, ਹਰਿਆਣਾ ਤੇ ਯੂ.ਪੀ ਵਿੱਚ ਕਿਸਾਨਾਂ ਉਪਰ ਦਰਜ਼ ਕੇਸ ਵਾਪਸ ਲੈਣ, ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੇ 302 ਦੇ ਪਰਚੇ ਵਿੱਚ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਕਰਨ ਆਦਿ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ, ਜੋ ਕਿ ਇਕ ਮਹੀਨਾ ਬੀਤ ਜਾਣ ਦੇ ਬਾਵਜ਼ੂਦ ਵੀ ਲਾਗੂ ਨਹੀਂ ਹੋਈਆਂ।ਉਨਾਂ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵਲੋਂ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੀ 2 ਲੱਖ ਕਰਜ਼ ਮੁਆਫੀ, ਨਰਮੇ ਅਤੇ ਗੜ੍ਹੇਮਾਰੀ ਨਾਲ ਤਬਾਹ ਹੋਈ ਬਾਸਮਤੀ ਦਾ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦੀਆਂ ਮੰਗੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ, ਰਣਜੀਤ ਸਿੰਘ ਕਲੇਰਬਾਲਾ, ਸਤਨਾਮ ਸਿੰਘ ਮਾਨੋਚਾਹਲ ਆਦਿ ਸੂਬਾ ਆਗੂ ਵੀ ਹਾਜ਼ਰ ਸਨ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

ਸ਼ਾਇਰ ਜਸਵਿੰਦਰ, ਬਲਬੀਰ ਪਰਵਾਨਾ, ਡਾ. ਮਨਜਿੰਦਰ ਸਿੰਘ ਅਤੇ ਕਰਮ ਸਿੰਘ ਵਕੀਲ ਦੀ ਚੋਣ ਅੰਮ੍ਰਿਤਸਰ, 25 …