Tuesday, March 3, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।ਖਰਾਬ ਮੌਸਮ ਦੇ ਮੱਦੇਨਜ਼ਰ ਇਸ ਵਾਰ ਨਗਰ ਕੀਰਤਨ ਪਹਿਲਾਂ ਤੈਅ ਮਾਰਗ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰੀਕਰਮਾਂ ਤੱਕ ਹੀ ਸੀਮਤ ਰਿਹਾ।ਨਗਰ ਕੀਰਤਨ ਦੀ ਅਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।ਇਸੇ ਦੌਰਾਨ ਪਰੀਕਰਮਾਂ ਵਿੱਚ ਸੰਗਤ ਨੇ ਨਗਰ ਕੀਰਤਨ ਦੇ ਨਾਲ ਚੱਲਦਿਆਂ ਗੁਰੂ ਜਸ ਗਾਇਨ ਕੀਤਾ ਅਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ।ਨਗਰ ਕੀਰਤਨ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।
               ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਨਰਿੰਦਰ ਸਿੰਘ, ਇਕਬਾਲ ਸਿੰਘ ਮੁੱਖੀ, ਜਸਪਾਲ ਸਿੰਘ ਢੱਡੇ, ਨਿਸ਼ਾਨ ਸਿੰਘ, ਨਿਰਮਲ ਸਿੰਘ ਇੰਚਾਰਜ਼, ਸੁਖਬੀਰ ਸਿੰਘ ਸਮੇਤ ਸੰਗਤਾਂ ਸ਼ਾਮਲ ਹੋਈਆਂ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …