Monday, August 11, 2025
Breaking News

ਐਡਵੋਕੇਟ ਧਾਮੀ ਨੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ।ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸ਼ਾਹਿਤ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ‘ਚ ਇਕ ਵਿਲੱਖਣ ਮਿਸਾਲ ਕਾਇਮ ਕੀਤੀ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …