ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਕਰੀਬ ਦੋ ਸਾਲ ਕਰੋਨਾਂ ਦੀ ਮਹਾਂਮਾਰੀ ਨਾਲ ਹਰੇਕ ਵਰਗ ਦਾ ਜੀਵਨ ਪ੍ਰਭਾਵਿਤ ਹੋਇਆ ਹੈ।ਪਰ ਲੋਕਾਂ
ਦੇ ਸਹਿਯੋਗ ਨਾਲ ਕਰੋਨਾ ਮਹਾਂਮਾਰੀ ਦੀ ਪਹਿਲੀ ਅਤੇ ਦੂਸਰੀ ਲਹਿਰ ਤੇ ਕਾਬੂ ਪਾਇਆ ਗਿਆ। ਇਕ ਵਾਰ ਫਿਰ ਕਰੋਨਾ ਦੀ ਦਸਤਕ ਹੋਈ ਹੈ ਜਿਸ ਤੇ ਜਿੱਤ ਪਾਉਂਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਸਾਵਧਾਨੀਆਂ ਵੀ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਸ ਅਧੀਨ ਜਿਲ੍ਹਾ ਪ੍ਰਸਾਸਨ ਵਲੋਂ ਸਖਤੀ ਨਾਲ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹੋਟਲ, ਰੇਸਟੋਰੈਂਟ ਆਦਿ ਤੇ ਕੰਮ ਕਰਨ ਵਾਲੇ ਸਟਾਫ ਨੂੰ ਕਰੋਨਾ ਤੋਂ ਬਚਾਓ ਲਈ ਪਹਿਲੀਆਂ ਦੋ ਖੁਰਾਕਾ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਜਾਂ ਕਰੋਨਾਂ ਤੋਂ ਬਚਾਓ ਲਈ ਪਹਿਲੀ ਖੁਰਾਕ ਕਰੀਬ ਚਾਰ ਹਫਤੇ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ।
ਉਪਰੋਕਤ ਆਦੇਸਾਂ ਤੋਂ ਬਾਅਦ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਸੁਕਰਵਾਰ ਦੇਰ ਰਾਤ ਪਠਾਨਕੋਟ ਦੇ ਹੋਟਲ ਅਤੇ ਰੇਸਟੋਰੈਂਟ ਦੀ ਚੈਕਿੰਗ ਕੀਤੀ ਗਈ ਜਿਸ ਦੋਰਾਨ ਸਾਰੇ ਸਟਾਫ ਨੂੰ ਕਰੋਨਾਂ ਤੋਂ ਬਚਾਓ ਲਈ ਟੀਕਾਕਰਨ ਦੀ ਰਿਪੋਰਟ ਦੀ ਜਾਂਚ ਕੀਤੀ ਗਈ।ਹੋਟਲਾਂ ਅਤੇ ਰੇਸਟੋਰੈਂਟ ਵਿੱਚ ਸੈਨੀਟਾਈਜਰ, ਥਰਮੋਸਕੈਨਰ ਦੀ ਚੈਕਿੰਗ ਕੀਤੀ ਗਈ ਅਤੇ ਸਾਰੇ ਸਟਾਫ ਦੇ ਮਾਸਕ ਲੱਗੇ ਹੋਏ ਹਨ ਇਸ ਦੀ ਚੈਕਿੰਗ ਕੀਤੀ ਗਈ।
ਲਕਸ਼ਮਣ ਸਿੰਘ ਤਹਿਸੀਲਦਾਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸਨਰ ਅਗਰਵਾਲ ਦੇ ਆਦੇਸਾਂ ਅਨੁਸਾਰ ਗਰੀਨ ਹੋਟਲ, ਸਕੂਟਰ ਹੋਟਲ ਅਤੇ ਮੌਨਕੀ ਕਲੱਬ ਆਦਿ ਦੀ ਚੈਕਿੰਗ ਕੀਤੀ ਗਈ।ਜਿਸ ਦੋਰਾਨ ਸਭ ਠੀਕ ਪਾਇਆ ਗਿਆ।ਉਨ੍ਹਾਂ ਕਿਹਾ ਕਿ ਕਰੋਨਾ ਨੂੰ ਲੈ ਕੇ ਪਹਿਲਾਂ ਹੀ ਸਾਰੇ ਹੋਟਲ, ਰੇਸਟੋਰੈਂਟ ਆਦਿ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਰੋਨਾਂ ਤੋਂ ਬਚਾਓ ਲਈ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਅਜਿਹੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹਿਣਗੇ ਅਤੇ ਜੋ ਵੀ ਕਰੋਨਾਂ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਸਹਿਯੋਗ ਕਰੀਏ ਅਤੇ ਅਪਣੇ ਆਪ ਨੂੰ ਅਤੇ ਅਪਣੇ ਪਰਿਵਾਰ ਨੂੰ ਸੁਰੱਖਿਅਤ ਰੱਖੀਏ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media