Tuesday, November 24, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੀ ਖੁਸ਼ੀ ਦੇ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪਿੰਡ ਸੁਲਤਾਨਵਿੰਡ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਪੱਤੀ ਮਨਸੂਰ ਤੋਂ ਰਵਾਨਾ ਹੋਇਆ।ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਤੋਂ ਹੁੰਦਾ ਹੋਇਆ ਨਗਰ ਕੀਰਤਨ ਸਾਰੇ ਨਗਰ  ਵਿਚੋਂ ਦੀ ਹੁੰਦਾ ਹੋਇਆ ਪੱਤੀ ਮਨਸੂਰ ਵਿਖੇ ਆ ਕੇ ਸਮਾਪਤ ਹੋਇਆ।ਸੰਗਤਾਂ ਵਾਸਤੇ ਸਾਰੇ ਨਗਰ ਵਲੋਂ ਬੜੇ ਉਤਸ਼ਾਹ ਦੇ ਨਾਲ ਚਾਹ ਅਤੇ ਪ੍ਰਸ਼ਾਦਿਆਂ ਦੇ ਲੰਗਰ ਲਗਾਏ ਗਏ।
                 ਗੱਤਕਾ ਪਾਰਟੀ ਦੇ ਪ੍ਰਧਾਨ ਰਾਜਪਾਲ ਸਿੰਘ, ਤਰਸੇਮ ਸਿੰਘ ਚੱਕੀ ਵਾਲੇ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ ਫੌਜੀ, ਜਸਬੀਰ ਸਿੰਘ ਲੰਬੜਦਾਰ, ਗ੍ਰੰਥੀ ਸੁਖਰਾਜ ਸਿੰਘ, ਜਗਰੂਪ ਸਿੰਘ ਮਾਹਲ, ਸੁਰਿੰਦਰ ਸਿੰਘ ਸੋਢੀ, ਬਿਕਰਮਜੀਤ ਸਿੰਘ, ਧਰਮਿੰਦਰ ਸਿੰਘ, ਗੁਰਪ੍ਰਤਾਪ ਸਿੰਘ ਰਿੰਕੂ, ਮੁਖਤਾਰ ਸਿੰਘ ਖਾਲਸਾ ਅਤੇ ਗੁਰਦੁਆਰਾ ਅਟਾਰੀ ਸਾਹਿਬ ਦੀ ਕਮੇਟੀ ਵਲੋਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਇਸ ਸਮੇਂ ਇੰਦਰਜੀਤ ਸਿੰਘ ਲੰਬੜਦਾਰ, ਚਰਨਜੀਤ ਸਿੰਘ ਰਾਣਾ, ਰਸੀਵਰ ਰਾਜੂ ਸਿੱਧੂ, ਜਰਨੈਲ ਸਿੰਘ, ਬਲਦੇਵ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …