ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ
ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਨ ਕਰਵਾਇਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।ਇਸ ਮੌਕੇ ਸਮੇਂ ਵੱਡੀ ਗਿਣਤੀ ;ਚ ਸੰਗਤਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ ਆਦਿ ਮੌਜ਼ੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media