ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਦੀਪਮਾਲਾ ਕੀਤੀ ਗਈ।ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media