Thursday, July 31, 2025
Breaking News

ਸਰਕਾਰੀਆ ਨੇ ਪੁੱਡਾ ਦਫਤਰ ਦੀ 10 ਕਰੋੜੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਏਅਰਪੋਰਟ ਰੋਡ ਸਥਿਤ ਸ੍ਰੀ ਗੁਰੂ ਰਾਮਦਾਸ ਐਵਨਿਊ ਵਿਖੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਨਵੀਂ ਬਣਨ ਵਾਲੀ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਿਆ।ਉਨ੍ਹਾਂ ਮਾਝਾ ਖੇਤਰ ਦੇ ਸ਼ਹਿਰੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਲਈ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਸਰਾਹਨਾ ਕਰਦੇ ਕਿਹਾ ਕਿ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਇਸ ਤੋਂ ਅਸੰਭਵ ਹੈ।ਉਨ੍ਹਾਂ ਨੂੰ ਖੁਸ਼ੀ ਹੈ ਕਿ ਸ਼ਹਿਰਾਂ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਇਸ ਸੰਸਥਾ ਨੂੰ ਨਵੀਂ ਇਮਾਰਤ ਦੇਣ ਦਾ ਮੌਕਾ ਉਨਾਂ ਨੂੰ ਮਿਲਿਆ ਹੈ।ਅਥਾਰਟੀ ਦੇ ਮੁਖੀ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਨਵੀਂ ਬਣਨ ਵਾਲੀ ਇਮਾਰਤ 1.12 ਏਕੜ ਰਕਬੇ ਵਿਚ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਅਤੇ ਇਸ ਵਿੱਚ ਅੰਦਾਜ਼ਨ 200 ਦੇ ਕਰੀਬ ਕਰਮਚਾਰੀਆਂ ਦੇ ਕੰਮ ਕਰਨ ਲਈ ਹਰ ਆਧੁਨਿਕ ਸਹੂਲਤ ਹੋਵੇਗੀ।ਸ਼ਰਮਾ ਨੇ ਸਰਕਾਰੀਆ ਨੂੰ ਇਸ ਸਮਾਗਮ ਵਿੱਚ ਆਉਣ ‘ਤੇ ਜੀ ਆਇਆਂ ਕਿਹਾ।ਉਨ੍ਹਾਂ ਕਿਹਾ ਕਿ ਸਰਕਾਰੀਆ ਦੇ ਉਦਮ ਨਾਲ ਭਵਿੱਖ ਵਿੱਚ ਜਿਥੇ ਕਰਮਚਾਰੀਆਂ ਨੂੰ ਕੰਮ ਲਈ ਵਧੀਆ ਮਾਹੌਲ ਮਿਲੇਗਾ, ਉਥੇ ਦਫਤਰ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਵੀ ਬੈਠਣ ਤੇ ਕੰਮ ਕਰਵਾਉਣ ਵਿਚ ਕੋਈ ਮੁਸਕਲ ਨਹੀਂ ਆਵੇਗੀ।ਇਸ ਮੌਕੇ ਐਕਸੀਅਨ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …