Thursday, May 29, 2025
Breaking News

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 26 ਦਸੰਬਰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਐਲਾਨ ‘ਤੇ ਛੀਨਾ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 10 ਜਨਵਰੀ (ਖੁਰਮਣੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਦਸੰਬਰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਕੀਤੇ ਐਲਾਨ ਦਾ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਸਮੂਹ ਸਿੱਖ ਜਗਤ ਲਈ ਇਹ ਬੜੇ ਮਾਣ ਵਾਲੀ ਹੈ ਕਿ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ।
                 ਛੀਨਾ ਨੇ ਕਿਹਾ ਕਿ ਉਕਤ ਦਿਵਸ ਦੇਸ਼ ਵਾਸੀਆਂ ਅਤੇ ਖਾਸ ਕਰ ਨੌਜਵਾਨ ਪੀੜ੍ਹੀ ਨੂੰ ਧਰਮ ਦੀ ਰਾਖੀ ਲਈ ਜਿਊਣ ਦੀ ਪ੍ਰੇਰਨਾ ਦੇਵੇਗਾ।ਇਸ ਨਾਲ ਉਨ੍ਹਾਂ ਦੇ ਗਿਆਨ ’ਚ ਵਾਧਾ ਹੋਵੇਗਾ ਕਿ ਕਿਵੇਂ ਗੁਰੂ ਜੀ ਦੇ ਸਾਹਿਬਜ਼ਾਦਿਆਂ ਨੇ ਮਜ਼ਲੂਮਾਂ ਅਤੇ ਦੇਸ਼ ਤੇ ਕੌਮ ਦੇ ਹੋਰਨਾਂ ਧਰਮਾਂ ਖਾਤਿਰ ਮੁਗਲਾਂ ਦਾ ਟਾਕਰਾ ਕਰਕੇ ਬਹਾਦਰੀ ਅਤੇ ਦਲੇਰੀ ਦੀ ਮਿਸਾਲ ਕਾਇਮ ਕਰਕੇ ਆਪਣੇ ਧਰਮ ’ਤੇ ਡਟੇ ਰਹਿ ਕੇ ਲਾਸਾਨੀ ਸ਼ਹਾਦਤ ਦਿੱਤੀ।ਉਨ੍ਹਾਂ ਕਿਹਾ ਕਿ ‘ਨਿੱਕੀਆਂ ਜਿੰਦਾਂ, ਵੱਡੇ ਸਾਕੇ’ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਦੇਸ਼, ਕੌਮ ਲਈ ਸਭ ਤੋਂ ਵੱਡੀ, ਅਹਿਮ ਅਤੇ ਲਾਸਾਨੀ ਕੁਰਬਾਨੀ ਹੈ, ਜਿਸ ਨੂੰ ਸਮੂਹ ਧਰਮਾਂ ਦੇ ਲੋਕ ਸੀਸ ਝੁਕਾਉਂਦੇ ਹਨ।ਉਨ੍ਹਾਂ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਹ ਦਿਨ ਪੰਜਾਬ ਵਾਸੀਆਂ ਲਈ ਬੜੇ ਹੀ ਫਖ਼ਰ ਵਾਲੀ ਗੱਲ ਹੈ, ਜੋ ਸਿੱਖਾਂ ਦੇ ਸੰਘਰਸ਼ ਅਤੇ ਕੁਰਬਾਨੀ ਨੂੰ ਬਹੁਤ ਮਹੱਤਤਾ ਦਿੰਦਾ ਹੈ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …