Sunday, March 29, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਪੋਠੋਹਾਰਾਂ ਸਿੰਘ ਸਾਹਿਬਾਂ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਤਰਨ ਤਾਰਨ ਰੋਡ ਸਥਿਤ ਗੁਰਦੁਆਰਾ ਗੁ. ਪੋਠੋਹਾਰਾਂ ਸਿੰਘ ਸਾਹਿਬਾਂ  ਕੋਟ ਮਿਤ ਸਿੰਘ ਤੋਂ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਗੁਰੂ ਅਰਜਨ ਦੇਵ ਨਗਰ, ਕੋਟ ਮੰਗਲ ਸਿੰਘ ਤੋਂ ਹੁੰਦਾ ਹੋਇਆ ਬਾਬਾ ਦੀਪ ਸਿੰਘ ਨਗਰ ਵਿਖੇ ਸਮਾਪਤ ਹੋਇਆ।ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਤੋਂ ਇਲਾਵਾ ਕੋਟ ਮਿਤ ਸਿੰਘ ਦੇ ਪ੍ਰਧਾਨ ਧਨਵੰਤ ਸਿੰਘ, ਕੌਂਸਲਰ ਅਮਰੀਕ ਸਿੰਘ ਲਾਲੀ, ਕੰਵਲਜੀਤ ਸਿੰਘ ਕੰਵਲ, ਜਸਪਾਲ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ ਬੋਨੀ, ਡਾਕਟਰ ਸਤਿੰਦਰ ਸਿੰਘ, ਮਨਦੀਪ ਸਿੰਘ ਰਿੰਪੀ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ. ਰੋਹਨਦੀਪ ਸਿੰਘ ਅਤੇ ਕੰਵਲਜੀਤ ਸਿੰਘ ਬਿੰਦਰਾ ਨੇ ਹਾਜ਼ਰੀ ਭਰੀ।ਇਲਾਕਾ ਵਾਸੀ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਥਾਂ ਥਾਂ ਲੰਗਰ ਲਗਾਏ ਗਏ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …