Sunday, June 1, 2025
Breaking News

ਹਰਕ੍ਰਿਸ਼ਨ ਰਿਜੋਰਟ ਜਲਾਲਾਬਾਦ ਵਿਖੇ ਕੈਂਸਰ ਦੀ ਜਾਂਚ ਤੇ ਜਾਗਰੂਕਤਾ ਸਬੰਧੀ ਇਕ ਰੋਜ਼ਾ ਮੈਡੀਕਲ ਕੈਂਪ 24 ਨਵੰਬਰ ਨੂੰ – ਡਿਪਟੀ ਕਮਿਸ਼ਨਰ

PPN1911201405

ਫਾਜ਼ਿਲਕਾ, 19 ਨਵੰਬਰ (ਵਨੀਤ ਅਰੋੜਾ) – ਸਰਹੱਦੀ ਜਿਲ੍ਹਾ ਫਾਜਿਲਕਾ ਦੇ ਵਸਨੀਕਾਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਕੈਂਸਰ ਰੋਗ ਦੀ ਮੁੱਢਲੀ ਸਟੇਜ ਤੇ ਪਹਿਚਾਣ ਕਰਨ ਦੇ ਮਨੋਰਥ ਨਾਲ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਪ੍ਰਸ਼ਾਸਨ, ਰੈਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੈਂਸਰ ਰੋਗ ਦੀ ਜਾਂਚ ਅਤੇ ਜਾਗਰੂਕਤਾ ਸੰਬਧੀ ਇਕ ਰੋਜ਼ਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਜਲਾਲਾਬਾਦ ਵਿਖੇ ਕੀਤਾ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਦੱਸਿਆ ਕਿ 24 ਨਵੰਬਰ 2014 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਰਕ੍ਰਿਸ਼ਨ ਰਿਜੋਰਟ ਫਿਰੋਜਪੁਰ-ਫਾਜਿਲਕਾ ਰੋਡ ਜਲਾਲਾਬਾਦ ਵਿਖੇ ਇਸ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਔਰਤਾਂ ਅਤੇ ਮਰਦਾਂ ਦੇ ਸਰੀਰਕ ਕੈਂਸਰ ਦੀ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ (ਮੈਮੋਗ੍ਰਾਫੀ) ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੇ ਜਾਂਚ ਲਈ ਟੈਸਟ, ਕੈਂਸਰ ਦੇ ਮਰੀਜ਼ਾਂ ਨੂੰ ਇਲਾਜ਼ ਲਈ ਸਹੀ ਸਲਾਹ, ਔਰਤਾਂ ਅਤੇ ਮਰਦਾਂ ਦਾ ਸ਼ੁਗਰ, ਬਲੱਡ ਪ੍ਰੈਸ਼ਰ, ਈ.ਸੀ.ਜੀ. ਟੈਸਟ ਆਦਿ ਮੁਫ਼ਤ ਕੀਤੇ ਜਾਣਗੇ । ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੀ ਮੁੱਢਲੇ ਪੜਾਅ ਤੇ ਪਹਿਚਾਣ ਲਈ ਇਸ ਕੈਂਪ ਵਿਚ ਸ਼ਿਰਕਤ ਕਰਨ ।
ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਇਕ ਰੋਜਾ ਕੈਂਸਰ ਮੈਡੀਕਲ ਜਾਂਚ ਸਬੰਧੀ ਕੈਂਪ ਵਿਚ 500 ਤੋਂ ਵੱਧ ਮਰੀਜ਼ਾਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਕੈਂਸਰ ਦੇ ਪਹਿਚਾਣ ਵਾਲੇ ਮਰੀਜ਼ਾਂ ਦਾ ਇਲਾਜ ਅਤੇ ਮਾਰਗ ਦਰਸ਼ਨ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਦੇ ਗਲੋਬਲ ਅਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ (ਯੂ.ਕੇ) ਵੀ ਇਸ ਕੈਂਪ ਵਿਚ ਵਿਸ਼ੇਸ਼ ਤੋਰ ਤੇ ਸ਼ਿਰਕਤ ਕਰਨਗੇ ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …

Leave a Reply