Wednesday, September 30, 2026

26 ਦਸੰਬਰ `ਵੀਰ ਬਾਲ ਦਿਵਸ` ਮਨਾਉਣ ਦਾ ਐਲਾਨ ਸ਼ਲਾਘਾਯੋਗ ਫੈਸਲਾ – ਸੰਤ ਜੱਸੋਵਾਲ ਭਾਈ ਖ਼ਾਲਸਾ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ `ਵੀਰ ਬਾਲ ਦਿਵਸ`

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਦੇ ਦਿਨ ਨੂੰ `ਵੀਰ ਬਾਲ ਦਿਵਸ` ਵਜੋਂ ਮਨਾਉਣ ਦੇ ਕੀਤੇ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੁੱਖ ਬੁਲਾਰੇ ਦਮਦਮੀ ਟਕਸਾਲ ਸੰਤ ਚਰਨਜੀਤ ਸਿੰਘ ਜੱਸੋਵਾਲ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਸਵਰਨਜੀਤ ਸਿੰਘ ਜੀ ਅਤੇ ਅਮਰ ਖ਼ਾਲਸਾ ਫਾਉਂਡੇਸ਼ਨ ਦੇ ਕੌਮੀ ਪ੍ਰਧਾਨ ਭਾਈ ਅਵਤਾਰ ਸਿੰਘ ਖ਼ਾਲਸਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ `ਬਾਲ ਦਿਵਸ ਦਿਵਸ` ਮਨਾਉਣ ਸਬੰਧੀ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਨੂੰ 75 ਵਰ੍ਹੇ ਬੀਤ ਚੁੱਕੇ ਹਨ, ਪਰ ਕਿਸੇ ਵੀ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਦੇ ਦਿਹਾੜੇ ਨੂੰ ਸਰਕਾਰੀ ਪੱਧਰ ‘ਤੇ ਦੇਸ਼ `ਚ ਮਨਾਉਣ ਦਾ ਉਪਰਾਲਾ ਨਹੀਂ ਕੀਤਾ।ਉਕਤ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਰ ਆਏ ਦਰੁਸਤ ਆਏ, ਬਾਬਾ ਜੱਸੋਵਾਲ ਅਤੇ ਭਾਈ ਖ਼ਾਲਸਾ ਨੇ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਜੀ ਦੇ ਲਾਲਾਂ ਨੇ ਧਰਮ ਹੇਤ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇ ਕੇ ਵਿਲੱਖਣ ਇਤਿਹਾਸ ਸਿਰਜ਼ਿਆ ਹੈ ਅਤੇ ਆਪਣਾ ਆਪ ਨੀਹਾਂ `ਚ ਚਿਣਵਾ ਕੇ ਸਿੱਖ ਕੌਮ ਦੀਆਂ ਨੀਂਹਾਂ ਮਜ਼ਬੂਤ ਕਰਦਿਆਂ ਇੱਕ ਨਿਵੇਕਲਾ ਮਾਰਗ ਦਰਸਾਇਆ ਹੈ।ਜਿਸ ਸੰਬੰਧੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਕਾਫ਼ੀ ਸਮੇਂ ਤੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿਹਾੜਾ ਮਨਾਉਣ ਸਬੰਧੀ ਮੰਗ ਕੀਤੀ ਜਾ ਰਹੀ ਸੀ।ਇਸ ਦੇ ਨਾਲ ਹੀ ਮੰਗ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸ਼ਲਾਘਾਯੋਗ ਫ਼ੈਸਲਾ ਕੀਤਾ ਗਿਆ ਸੀ, ਪਰ ਅਜੇ ਤੱਕ ਬੰਦੀ ਸਿੰਘਾਂ ਨੂੰ ਰਿਹਾ ਨਹੀਂ ਕੀਤਾ ਗਿਆ।ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਕੀਤੇ ਐਲਾਨ ਨੂੰ ਯਾਦ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …