Friday, October 2, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਵਿਸ਼ਾਲ ਮੈਡੀਕਲ ਕੈਂਪ ਕੋਟ ਮਾਹਣਾ ਸਿੰਘ ਨੇੜੇ ਨਾਮਧਾਰੀ ਕੰਡਾ, ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ।
                 ਤਲਬੀਰ ਸਿੰਘ ਗਿੱਲ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ, ਜਦਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਮੋਤੀਆ ਬਿੰਦ ਦੇ ਅਪਰੇਸ਼ਨ ਮੁਫ਼ਤ ਕਰਵਾਏ ਜਾਣਗੇ ਅਤੇ ਲੈਂਜ਼ ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ।
               ਇਸ ਮੌਕੇ ਬਾਵਾ ਸਿੰਘ ਗੁਮਾਨਪੁਰਾ ਸ਼੍ਰੋਮਣੀ ਕਮੇਟੀ, ਪੂਰਨ ਸਿੰਘ ਮੱਤੇਵਾਲ, ਡਾ. ਏਪੀ ਸਿੰਘ, ਰਵੇਲ ਸਿੰਘ ਭੁੱਲਰ, ਦਲਜੀਤ ਸਿੰਘ ਚਾਹਲ ਸਰਕਲ ਪ੍ਰਧਾਨ ਕੋਟ ਮਾਹਣਾ ਸਿੰਘ, ਅਜੀਤ ਸਿੰਘ ਪ੍ਰਧਾਨ, ਗੁਰਮੀਤ ਸਿੰਘ ਸੁਰਸਿੰਘ, ਗੁਰਜੀਤ ਸਿੰਘ ਭੁੱਲਰ, ਪ੍ਰਮਜੀਤ ਸਿੰਘ ਭੁੱਲਰ, ਅਮਰੀਕ ਸਿੰਘ ਲਾਲੀ, ਮੁਖ਼ਤਾਰ ਸਿੰਘ, ਸਤਿੰਦਰਜੀਤ ਸਿੰਘ ਜੌਨੀ, ਰਾਜਾ ਪਹਿਲਵਾਨ, ਸਰਭ ਭੁੱਲਰ, ਜਗਪ੍ਰੀਤ ਸਿੰਘ ਸੈਂਪੀ, ਬਾਬਾ ਗੁਲਸ਼ਨ ਸਿੰਘ, ਜਸਬੀਰ ਸਿੰਘ ਵਰਪਾਲ, ਅਨਿਲ ਵਸ਼ਿਸ਼ਟ, ਅਜੈ ਕੁਮਾਰ ਪੱਪੂ ਆਦਿ ਅਕਾਲੀ-ਬਸਪਾ ਗਠਜੋੜ ਵਰਕਰ ਹਾਜ਼ਰ ਸਨ।ਕੈਂਪ ਦੌਰਾਨ ਕੋਵਿਡ ਸਬੰਧੀ ਹਦਾਇਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …