ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਪੰਜਾਬ ਭਾਜਪਾ ਇੰਚਾਰਜ਼ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਦੀ ਮੌਜ਼ੂਦਗੀ ਚ ਸਿੱਖ
ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖਿਆਲਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ।ਉਹ ਸਿੱਖ ਪੰਥ ਅਤੇ ਪੰਜਾਬ ਦੇ ਮਾਮਲਿਆਂ ਪ੍ਰਤੀ ਸਮਝ ਰੱਖਣ ਵਾਲੇ ਚਿੰਤਕਾਂ ’ਚੋਂ ਇਕ ਹਨ।ਜਲੰਧਰ ਵਿਖੇ ਇਸ ਸਮਾਗਮ ਦੌਰਾਨ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ਼ ਕਰਦਿਆਂ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਚੰਗੀ ਪਹੁੰਚ ਅਪਣਾਉਣ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਪੰਥ ਅਤੇ ਪੰਜਾਬ ਲਈ ਆਪਣੀ ਭੂਮਿਕਾ ਅਦਾ ਕਰਨ ਦਾ ਫ਼ੈਸਲਾ ਲਿਆ ਹੈ।ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ। ਜਿਸ ਵਿਚ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਵੀ ਸ਼ਾਮਲ ਹੈ।ਉਨ੍ਹਾਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ’ਚ ਸੰਜ਼ੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਲ ਹੈ।ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਰੈਲੀ ਰਾਹੀਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨੇ ਸਨ, ਰੈਲੀ ਕਾਰਨ ਸਿਆਸੀ ਹਵਾ ਦਾ ਰੁੱਖ ਬਦਲਦਾ ਦੇਖ ਕਾਂਗਰਸ ਸਰਕਾਰ ਅਤੇ ਵਿਰੋਧੀਆਂ ਨੇ ਪੰਜਾਬ ਅਤੇ ਪੰਜਾਬੀਅਤ ਦੇ ਵਿਰੁੱਧ ਭੁਗਤ ਨੂੰ ਪਹਿਲ ਦਿੱਤੀ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੀ ਦਿੱਖ ਮਜ਼ਬੂਤ ਬਣੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਚਾਰੇ ਨੂੰ ਪੈਰਾਂ ਸਿਰ ਮੁੜ ਲਿਆਉਣ, ਇੰਡਸਟਰੀ ਦੇ ਵਿਕਾਸ, ਨੌਜਵਾਨਾਂ ਦਾ ਪ੍ਰਵਾਸ ਰੋਕਣ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਲੋਕ ਹਿਤੂ ਬਣਾਉਣ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਇਸ ਮੌਕੇ ਅਰਵਿੰਦ ਸ਼ਰਮਾ ਜਿਲ੍ਹਾ ਜਨਰਲ ਸਕੱਤਰ, ਐਡਵੋਕੇਟ ਗਗਨਦੀਪ ਸਿੰਘ ਏ.ਆਰ, ਸਰਪੰਚ ਹਰਪ੍ਰੀਤ ਸਿੰਘ ਹੈਪੀ, ਇੰਜੀ: ਭਾਗਯਾ ਸ਼ਰਮਾ, ਕਾਰਤਿਕ ਸ਼ਰਮਾ ਆਦਿ ਮੌਜ਼ੂਦ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media