ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੀ ਬਿਮਾਰੀ ਕਾਰਨ ਜ਼ਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੋਣ ‘ਤੇ ਮ੍ਰਿਤਕ ਦੇ
ਕਾਨੂੰਨੀ ਵਾਰਸਾਂ ਨੂੰ 50000/- ਰੁਪਏ ਐਕਸ ਗ੍ਰੇਸ਼ੀਆ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਦੱਸਿਆ ਕਿ ਐਕਸ ਗ੍ਰੇਸੀਆ ਗਰਾਂਟ ਲੈਣ ਸਬੰਧੀ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਰਧਾਰਤ ਪ੍ਰੋਫਾਰਮੇ ‘ਚ ਆਪਣਾ ਅਰਜ਼ੀ ਫਾਰਮ ਅਤੇ ਸਬੰਧਤ ਲੋੜੀਂਦੇ ਦਸਤਾਵੇਜ਼ ਮੁਕੰਮਲ ਕਰਕੇ ਦਫ਼ਤਰ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਅਤੇ ਉਪ ਮੰਡਲ ਮੈਜਿਸਟਰੇਟ ਧਾਰਕਲਾਂ ਵਿਖੇ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਮੇਂ ਸਿਰ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਕੋਵਿਡ-19 ਨਾਲ ਮ੍ਰਿ੍ਰਤਕ ਵਿਅਕਤੀਆਂ ਦੇ ਰਿਸ਼ਤੇਦਾਰਾਂ ਨੂੰ ਉਸ ਦੀ ਪ੍ਰਤੀ ਬੇਨਤੀ ‘ਤੇ ਐਮ.ਸੀ.ਸੀ.ਡੀ ਸਰਟੀਫਿਕੇਟ, ਕੋਵਿਡ 19 ਨਾਲ ਡੈਥ ਸਬੰਧੀ ਦਫਤਰੀ ਦਸਤਾਵੇਜ਼ ਜਾਰੀ ਕਰਨ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤਾਂ ਨੂੰ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ।ਇਸ ਲਈ ਕੋਵਿਡ-19 ਨਾਲ ਮ੍ਰਿਤਕ ਵਿਅਕਤੀਆਂ ਦੇ ਵਾਰਸ ਆਪਣੀਆਂ ਸ਼ਿਕਾਇਤਾਂ ਵੀ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਅਤੇ ਉਪ ਮੰਡਲ ਮੈਜਿਸਟਰੇਟ ਧਾਰਕਲਾਂ ਵਿਖੇ ਦਾਖਲ ਕਰ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ ਨੂੰ ਗਰੀਵੈਂਸ ਰਿਡਰੈਸਲ ਜ਼ਿਲ੍ਹਾ ਪੱਧਰੀ ਕਮੇਟੀ ਵਿੱਚ ਵਿਚਾਰਿਆ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media