Friday, August 28, 2026

ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਦੇ ਦਾਖਲੇ ਦੀ ਮਿਤੀ ‘ਚ ਵਾਧਾ

ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਜਸਪ੍ਰੀਤ ਕੌਰ ਕਪੂਰਥਲਾ ਨੇ ਦੱਸਿਆ ਹੈ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜਿਲ੍ਹਾ ਸਦਰ ਮੁਕਾਮ ‘ਤੇ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ।ਉਰਦੂ ਪ੍ਰੀਖਿਆ ਵਿਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਂਦਾ ਹੈ।ਇਹ ਕੋਰਸ 6 ਮਹੀਨੇ ਅਤੇ ਕਲਾਸ ਦਾ ਸਮਾਂ ਸ਼ਾਮ 05:15 ਤੋਂ 06:15 ਵਜੇ ਤੱਕ ਹੋਵੇਗਾ।ਕਪੂਰਥਲਾ ਜਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ ਜਿਲ੍ਹਾ ਭਾਸ਼ਾ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ (ਕਾਦੂਪੁਰ) ਕਪੂਰਥਲਾ ਵਿਖੇ ਆਪਣਾ ਨਾਮ ਮਿਤੀ 18-01-2022 ਤੱਕ ਦਰਜ਼ ਕਰਵਾ ਕੇ ਦਾਖਲਾ ਲੈ ਸਕਦੇ ਹਨ।ਵਧੇਰੇ ਜਾਣਕਾਰੀ ਇਸ ਦਫ਼ਤਰ ਦੇ ਸੀਨੀਅਰ ਸਹਾਇਕ ਬਲਵੀਰ ਸਿੰਘ ਸਿੱਧੂ ਨਾਲ ਮੋਬਾਇਲ ਨੰ: 97809-23100 ‘ਤੇ ਸੰਪਰਕ ਕਰ ਸਕਦੇ ਹਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …