Friday, August 28, 2026

ਗਣਤੰਤਰ ਦਿਵਸ ਦੀਆਂ ਤਿਆਰੀਆਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਸਰਕਾਰ ਵਲੋਂ ਜਾਰੀ ਕੋਵਿਡ ਪ੍ਰੋਟੋਕਾਲ ਮੁਤਾਬਿਕ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ

File Photo

ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਉਨ੍ਹਾਂ ਨੂੰ ਬਣਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
                 ਸਮਾਗਮ ਦੀ ਰਪ-ਰੇਖਾ ਉਲੀਕਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸਰਕਾਰ ਵਲੋਂ ਜਾਰੀ ਕੋਵਿਡ ਪ੍ਰੋਟੋਕਾਲ ਮੁਤਾਬਿਕ ਕਰਵਾਇਆ ਜਾਵੇਗਾ।
                 ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਡੀਅਮ ਵਿਖੇ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
                  ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …