ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸ’ਗੂ) – ਸਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵੱਲੋਂ ਬਾਲ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਸੇਂਟ ਸੋਲਜਰ ਇਲਾਈਟ ਕੋਨਵੰਟ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿੱਚ ਜ਼ਿਲਾ ਸਿਖਿਆ ਅਫਸਰ ਸ. ਸਤਿੰਦਰਬੀਰ ਸਿੰਘ ਮੁ’ਖ ਮਹਿਮਾਨ ਵਜੋਂ ਸ਼ਾਮਲ ਹੋਏ।ਸ਼੍ਰੀ ਪਰਮਜੀਤ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਸਕੂਲ ਅਟਾਰੀ ਅਤੇ ਸ਼੍ਰੀਮਤੀ ਹਰਜਿੰਦਰ ਕੌਰ ਪਿ੍ਰੰਸੀਪਲ ਨਵੋਦਯਾ ਸਕੂਲ ਰਮਦਾਸ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਸਹੋਦਯਾ ਸਕੂਲਜ਼ ਅੰਮ੍ਰਿਤਸਰ ਦੇ ਅਧੀਨ ਆਉਂਦੇ ਲਗਭਗ 85 ਸਕੂਲਾਂ ਦੇ ਬੈਸਟ ਸਟੂਡੈਂਟ, ਸਪੋਰਟਸਮੈਨ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਜੈੱਮ ਆਫ ਸਹੋਦਯਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ +2 ਜਮਾਤ ਦੇ ਵਿਦਿਆਰਥੀ ਅਭੀਜੀਤ ਸਿੰਘ ਨੂੰ ਇਹ ਐਵਾਰਡ ਮਿਲਿਆ।
ਸਮਾਗਮ ਵਿੱਚ ਸੀ.ਬੀ.ਐਸ.ਈ ਅਧੀਨ ਆਉਂਦੇ ਸਕੂਲਾਂ ਦੇ 24 ਪ੍ਰਿੰਸੀਪਲ ਸਾਹਿਬਾਨ ਨੇ ਵੀ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਸਫਲ ਆਯੋਜਨ ਸ. ਮੰਗਲ ਸਿੰਘ ਡਾਇਰੈਕਟਰ ਸੇਂਟ ਸੋਲਜਰ ਇਲਾਈਟ ਕੋਨਵੰਟ ਸਕੂਲ ਜੰਡਿਆਲਾ ਗੁਰੂ ਨੇ ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ, ਸ਼੍ਰੀਮਤੀ ਅਨੀਤਾ ਭੱਲਾ ਸੱਕਤਰ, ਸ਼੍ਰੀਮਤੀ ਅੰਜਨਾ ਗੁਪੱਤਾ ਵਿੱਤ ਸੱਕਤਰ, ਸ਼੍ਰੀਮਤੀ ਨੀਰਾ ਸ਼ਰਮਾ ਮੁਖ ਐਡਵਾਈਜ਼ਰ ਦੇ ਸਹਿਯੋਗ ਨਾਲ ਕੀਤਾ।ਪ੍ਰੋਗਰਾਮ ਵਿੱਚ ਸ਼੍ਰੀਮਤੀ ਵਿਨੋਦਿਤਾ ਸਾਂਖਯਾ ਪ੍ਰਿੰਸੀਪਲ ਰਾਮ ਆਸ਼ਰਮ ਸਕੂਲ, ਸ਼੍ਰੀਮਤੀ ਉਰਮਿੰਦਰ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ, ਸ਼੍ਰੀਮਤੀ ਹੇਮਲਤਾ ਵਿਸ਼ਨ ਪ੍ਰਿੰਸੀਪਲ ਆਰਮੀ ਸਕੂਲ ਅਤੇ ਸ਼੍ਰੀਮਤੀ ਦਪਿੰਦਰ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਬਾਈਪਾਸ ਸ਼ਾਮਲ ਹੋਏ ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …