ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲੇ ਵਿਚ ਕੋਵਿਡ
ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ ਤੇ ਹੁਣ, ਫਰੰਟ ਲਾਈਨ ਵਰਕਰਾਂ, ਹੈਲਥ ਕੇਅਰ ਵਰਕਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਲਈ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ਼ ਸ਼ੁਰੂ ਕੀਤੀ ਜਾ ਚੁੱਕੀ ਹੈ।ਉਨਾ ਕਿਹਾ ਜ਼ਿਲੇ ਵਿੱਚ ਹੁਣ ਤੱਕ ਬੂਸਟਰ ਡੋਜ਼ ਦੀਆਂ 267 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਡਾ. ਜਗਮੋਹਨ ਸਿੰਘ ਨੇ ਦੱਸਿਆ ਕਿ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਉਹ ਵਿਅਕਤੀ ਹੀ ਲਗਵਾ ਸਕਦੇ ਹਨ।ਜਿਨਾਂ ਨੂੰ ਕੋਵਿਡ ਦੀ ਦੂਸਰੀ ਖ਼ੁਰਾਕ ਲੱਗੇ ਨੂੰ 39 ਹਫਤੇ ਦਾ ਸਮਾਂ ਹੋ ਚੁੱਕਿਆ ਹੈ।ਉਨਾਂ ਕਿਹਾ ਕਿ ਕੋਵਿਡ ਮਾਮਲਿਆਂ ਦੀ ਵਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਯੋਗ ਵਿਅਕਤੀ ਕੋਵਿਡ ਤੋਂ ਬਚਾਅ ਲਈ ਇਹ ਟੀਕਾ ਜ਼ਰੂਰ ਲਵਾਉਣ।
ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਸੰਜੇ ਮਾਥੁਰ ਨੇ ਦੱਸਿਆ ਕਿ ਬੂਸਟਰ ਡੋਜ਼ ਪਹਿਲਾਂ ਤੋਂ ਹੀ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਤੇ ਸੈਸ਼ਨਾ ’ਤੇ ਲਗਾਈ ਜਾ ਰਹੀ ਹੈ।ਉਨਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਆਪਣਾ ਪਛਾਣ ਪੱਤਰ ਦਿਖਾ ਕੇ ਇਹ ਬੂਸਟਰ ਡੋਜ਼ ਲਗਵਾ ਸਕਦਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media