Tuesday, March 3, 2026

ਕਰਮਜੀਤ ਸਿੰਘ ਕੇ.ਪੀ ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਅੰਮ੍ਰਿਤਸਰ ਦੇ ਮੁੜ ਪ੍ਰਧਾਨ ਚੁਣੇ ਗਏ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਅੰਮ੍ਰਿਤਸਰ ਦੀ ਚੋਣ ਯੂਨੀਅਨ ਦਫਤਰ ਰਣਜੀਤ ਐਵੀਨਿਊ ਵਿਖੇ ਸਰਸੰਮਤੀ ਨਾਲ ਹੋਈ।ਜਿਸ ਦੌਰਾਨ ਕਰਮਜੀਤ ਸਿੰਘ ਕੇ.ਪੀ ਦੀਆਂ ਮੁਲਾਜ਼ਮਾਂ ਲਈ ਪੰਜਾਬ ਪੱਧਰ ‘ਤੇ ਚੱਲਦੇ ਸੰਘਰਸ਼ਾਂ ਵਿੱਚ ਯੋਗਦਾਨ ਪਾਉਣ ਦੇ ਸਨਮਾਨ ਵਜੋਂ ਉਨਾਂ ਨੂੰ ਮੁੜ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।ਉਨਾਂ ਨਾਲ ਵਰਿੰਦਰ ਸਿੰਘ ਚੇਅਰਮੈਨ, ਲਖਵਿੰਦਰ ਸਿੰਘ ਨਾਗ ਜਨਰਲ ਸਕੱਤਰ, ਚਰਨਜੀਤ ਸਿੰਘ ਫਤਿਹਗੜ੍ਹ ਮੀਤ ਜਨਰਲ ਸਕੱਤਰ, ਦਲਜੀਤ ਸਿੰਘ ਜਿਜੇਆਣੀ ਮੁੱਖ ਸਲਾਹਕਾਰ ਨਿਯੁੱਕਤ ਕੀਤੇ ਗਏ।ਕੇ.ਪੀ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਮੁਲਾਜ਼ਮਾਂ ਨੂੰ ਸੰਘਰਸ਼ਾਂ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਇਕਜੁੱਟ ਹੋ ਕੇ ਲੜਨਾ ਚਾਹੀਦਾ ਹੈ।
             ਇਸ ਮੌਕੇ ਤੇ ਤਰਸੇਮ ਸਿੰਘ ਸਹੋਤਾ, ਬਿਕਰਮਜੀਤ ਸਿੰਘ, ਗੁਰਬਚਨ ਸਿੰਘ ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਅਜਨਾਲਾ, ਬਲਕਾਰ ਸਿੰਘ, ਸਤਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਜੀਤ ਸਿੰਘ, ਮਲਕੀਤ ਸਿੰਘ, ਕਸ਼ਮੀਰ ਸਿੰਘ, ਗੁਰਵਿੰਦਰ ਸਿੰਘ, ਜਸਪਿੰਦਰ ਸਿੰਘ, ਰਣਧੀਰ ਸਿੰਘ, ਗਲਜ਼ਾਰੀ ਲਾਲ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …