Wednesday, March 4, 2026

ਵਿਧਾਨ ਸਭਾ ਚੋਣਾਂ ਹੋਰ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਸਹਾਈ ਹੋਵੇਗੀ ਸੀ-ਵਿਜ਼ਲ ਐਪ

ਗੁਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਡਾਊਨਲੋਡ ਕੀਤੀ ਜਾ ਸਕੇਗੀ

ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ

File Photo

ਭਾਰਤੀ ਚੋਣ ਕਮਿਸ਼ਨ ਵਲੋਂ ਨਿਵੇਕਲੀ ਕਿਸਮ ਦੀ ਸੀ-ਵਿਜ਼ਲ ਐਪ ਜਾਰੀ ਕੀਤੀ ਗਈ ਹੈ।
               ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਵਿਚ ਇਹ ਐਪ ਬਹੁਤ ਸਹਾਈ ਹੋਵੇਗੀ ਕਿਉਂਕਿ ਕੋਈ ਵੀ ਵਿਅਕਤੀ ਗੁਗਲ ਪਲੇਅ ਸਟੋਰ ਤੋਂ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ।ਡਾਊਨਲੋਡ ਕਰਕੇ ਲੋਕ ਆਪਣੀ ਭਾਸ਼ਾ ਦੀ ਚੋਣ ਕਰਕੇ ਮੋਬਾਇਲ ਨੰਬਰ ਐਪ ਵਿਚ ਭਰਨਾ ਪੈਂਦਾ ਹੈ, ਜਿਸ ਉਪਰੰਤ ਓ.ਟੀ.ਪੀ (ਵਨ ਟਾਇਨ ਪਾਸਵਰਡ) ਪ੍ਰਾਪਤ ਹੋਣ ’ਤੇ ਇਹ ਐਪ ਕਾਰਜਸ਼ੀਲ ਹੋ ਜਾਂਦੀ ਹੈ।
                   ਸ਼ਿਕਾਇਤ ਕਰਤਾ ਦੀ ਪਛਾਣ ਨੂੰ ਸੁਰੱਖਿਅਤ ਰੱਖਣ ਲਈ ਇਸ ਐਪ ਨੂੰ ਬਿਨ੍ਹਾਂ ਮੋਬਾਇਲ ਨੰਬਰ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਕੋਈ ਵੀ ਲਾਈਵ ਪਰੂਫ਼ ਜਿਵੇਂ ਕਿ ਤਸਵੀਰ ਅਤੇ ਵੀਡੀਓ ਅਪਲੋਡ ਕੀਤੀ ਜਾ ਸਕਦੀ ਹੈ।ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਨ ਅਤੇ ਉਨ੍ਹਾਂ ਵਲੋਂ ਭੇਜੀਆਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਆਪਣੀਆਂ ਸ਼ਿਕਾਇਤਾਂ ਜਾਂ ਇਤਰਾਜ਼ ਦਰਜ਼ ਕਰਵਾਉਣ ਲਈ ਸੀ-ਵਿਜ਼ਲ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਜਾਂ 01822-292001 ’ਤੇ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।
           ਭੁਲੱਥ ਹਲਕੇ ਲਈ 01822-244202, ਕਪੂਰਥਲਾ ਹਲਕੇ ਲਈ 01822-292020, ਸੁਲਤਾਨਪੁਰ ਲੋਧੀ ਹਲਕੇ ਲਈ 01828-222525 ਅਤੇ ਫ਼ਗਵਾੜਾ ਹਲਕੇ ਲਈ 01824-260201 ਨੰਬਰ ਉਪਰ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …