Friday, July 25, 2025
Breaking News

ਵੋਟਰਾਂ ਦੀ ਸਰਗਰਮ ਸ਼ਮੂਲੀਅਤ ਲਈ ਲਾਹੇਵੰਦ ਸਾਬਤ ਹੋਣਗੀਆਂ ਸਵੀਪ ਗਤੀਵਿਧੀਆਂ – ਜ਼ਿਲ੍ਹਾ ਚੋਣ ਅਫ਼ਸਰ

ਯੁਵਕ ਸੇਵਾਵਾਂ ਵਿਭਾਗ ਆਨਲਾਈਨ ਪ੍ਰਣਾਲੀ ਰਾਹੀਂ ਕਰ ਰਿਹੈ ਵਾਲੰਟੀਅਰਾਂ ਨੂੰ ਜਾਗਰੂਕ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ‘ਚ ਵੋਟਰਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਟੀਚੇ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਹਰੇਕ ਸਰਕਾਰੀ ਵਿਭਾਗ ਆਪੋ ਆਪਣੀ ਜਿੰਮੇਵਾਰੀ ਨੂੰ ਨਿਭਾਉਣ ‘ਚ ਜੁਟਿਆ ਹੋਇਆ ਹੈ।ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਤੇ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਸਵੀਪ ਗਤੀਵਿਧੀਆਂ ਦੇ ਰੋਜ਼ਾਨਾ ਦੇ ਆਧਾਰ ’ਤੇ ਕੈਲੰਡਰ ਬਣਾ ਕੇ ਹਰ ਘਰ ਤੱਕ ਵੋਟਾਂ ਦੀ ਅਹਿਮੀਅਤ ਤੇ ਇਸ ਦੇ ਨਿਰਪੱਖਤਾ ਨਾਲ ਇਸਤੇਮਾਲ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।
                        ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਲਤੀਫ਼ ਅਹਿਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਵੀਪ ਸਰਗਰਮੀਆਂ ਜ਼ੋਰਾਂ ਸ਼ੋਰਾਂ ਨਾਲ ਜਾਰੀ ਹਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਦੇ ਨਾਲ ਨਾਲ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਉਪਰਾਲੇ ਜਾਰੀ ਹਨ।ਉਨ੍ਹਾਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਦੁਆਰਾ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਆਨਲਾਈਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜੋ ਕਿ ਸ਼ਲਾਘਾਯੋਗ ਹੈ।ਉਨ੍ਹਾਂ ਦੱਸਿਆ ਕਿ ਐਨ.ਐਸ.ਐਸ ਵਾਲੰਟੀਅਰ ਵੀ ਤਨਦੇਹੀ ਨਾਲ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਰਹੇ ਹਨ ਤੇ ਆਪਣੇ ਆਲੇ ਦੁਆਲੇ 18 ਸਾਲ ਤੋਂ ਵੱਧ ਉਮਰ ਦੇ ਹਰ ਨਾਗਰਿਕ ਨੂੰ ਵੋਟ ਜ਼ਰੂਰ ਬਣਵਾਉਣ ਅਤੇ 14 ਫਰਵਰੀ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਨਿਰੰਤਰ ਗਤੀਵਿਧੀਆਂ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟ ਫੀਸਦ ਕਾਫ਼ੀ ਵਧਣ ਦੀ ਉਮੀਦ ਹੈ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …