Sunday, July 27, 2025
Breaking News

ਹਲਕਾ ਦੱਖਣੀ ਤੋਂ ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਅਤੇ ਸਿਆਸੀ ਕਿੜ੍ਹਾਂ ਕੱਢ ਕੇ ਬੇਕਸੂਰਾਂ ’ਤੇ ਪਰਚੇ ਦਰਜ਼ ਕਰਵਾਉਣ ’ਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੂੰ ਪੰਜਾਬ ’ਚੋਂ ਚੱਲਦਾ ਕਰਨ ਲਈ ਹੁਣ ਲੋਕਾਂ ਨੇ ਆਪਣਾ ਪੱਕਾ ਨਿਰਣਾ ਕਰ ਲਿਆ ਹੈ ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਕਾਂਗਰਸੀ ਆਗੂ ਤਸਬੀਰ ਸਿੰਘ ਭੁੱਲਰ ਅਤੇ ਕਸ਼ਮੀਰ ਸਿੰਘ ਭੁੱਲਰ (ਭੱਲਰ ਡੇਅਰੀ ਵਾਲੇ) ਦੇ ਗ੍ਰਹਿ ਵਾਰਡ ਨੰਬਰ 42 ਵਿਖੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਭੁੱਲਰ ਦੀ ਸ਼ਮੂਲੀਅਤ ਨਾਲ ਇਲਾਕੇ ’ਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ।
                     ਗਿੱਲ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ’ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਅਤੇ ਲੋਕ ਕੁੱਝ ਮਹੀਨ੍ਹਿਆਂ ’ਚ ਕਾਂਗਰਸ ਦੀ ਚੰਨੀ ਸਰਕਾਰ ਤੋਂ ਅੱਕ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਕਾਂਗਰਸ ਨੂੰ ਹਰਾਉਣਾ ਬੜਾ ਜ਼ਰੂਰੀ ਹੈ, ਕਿਉਂਕਿ ਇਸ ਸਰਕਾਰ ਨੇ ਹਮੇਸ਼ਾਂ ਦੀ ਆਪਸ ’ਚ ਲੜਾਓ ਅਤੇ ਰਾਜ ਕਰਨ ਵਾਲੀ ਨੀਤੀ ਨੂੰ ਅਪਣਾਈ ਹੈ।
                       ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਜੈਬੀਰਪਾਲ ਸਿੰਘ ਰੰਧਾਵਾ, ਮਨਬੀਰ ਸਿੰਘ ਕੰਗ, ਗੁਰਪ੍ਰੀਤ ਸਿੰਘ ਹੈਪੀ, ਹਰਮਿੰਦਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਅਮਰੀਕ ਸਿੰਘ, ਹੁਕਮ ਸਿੰਘ, ਗੁਰਮੀਤ ਸਿੰਘ, ਗੁਰਦੇਵ ਸਿੰਘ, ਸੰਦੀਪ ਸਿੰਘ ਸੋਨੀ, ਜਗਜੀਤ ਸਿੰਘ ਦੀਪਕ, ਸਵਰਨ ਸਿੰਘ, ਕੁਲਵੰਤ ਸਿੰਘ, ਅਮਰ ਸਿੰਘ, ਅਵਤਾਰ ਸਿੰਘ, ਹਰਵਿੰਦਰਪਾਲ ਸਿੰਘ, ਕਸ਼ਮੀਰ ਸਿੰਘ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …