Thursday, June 12, 2025
Breaking News

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪਰਤ ਰਹੀਆਂ ਸੰਗਤਾਂ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ‘ਚ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ਼ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਜਿਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸ਼ਤਾਬਦੀ ਮੌਕੇ ਵੱਡੀ ਸੇਵਾ ਕੀਤੀ ਸੀ, ਉਹ ਇਸ ਘਟਨਾ ਦੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਅੱਗੇ ਆਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬਿਹਾਰ ਸਰਕਾਰ ਨਾਲ ਰਾਬਤਾ ਵੀ ਕਾਇਮ ਕੀਤਾ ਜਾਵੇਗਾ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …