ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ‘ਚ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ ਮਾਮਲੇ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਆਗੂਆਂ ਨਾਲ ਰਾਬਤਾ ਬਣਾਇਆ ਗਿਆ ਹੈ ਅਤੇ ਹਰ ਪੱਧਰ ’ਤੇ ਇਸ ਵਿਚ ਸਹਿਯੋਗ ਕੀਤਾ ਜਾਵੇਗਾ।ਦੋਸ਼ੀ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜੋ ਆਪਣੇ ਆਪ ਵਿਚ ਮਿਸਾਲ ਬਣੇ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …