Friday, December 27, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਅਤੇ ਗਾਰਡਰਾਂ ਦੀ ਸੇਵਾ ਕਰਵਾਈ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਸ ਅਸਥਾਨ ’ਤੇ ਬਣੇ ਸ਼ੈਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾ ਦਿੱਤੇ ਗਏ ਹਨ।ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ ਵਾਲਾ ਫ਼ਰਸ਼ ਵੀ ਤਬਦੀਲ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਪਾਸੋਂ ਕਰਵਾਈ ਗਈ ਹੈ।ਜਿਸ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਸੰਗਤ ਲਈ ਸ਼ਰਧਾ ਵਾਲਾ ਸਥਾਨ ਹੈ।ਇਸ ਅਸਥਾਨ ’ਤੇ ਬਣੇ ਸੁਨਹਿਰੀ ਸ਼ੈਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਪੁਰਾਣੇ ਹੋਣ ਕਾਰਨ ਤਬਦੀਲ ਕੀਤੀ ਗਏ ਹਨ।ਉਨ੍ਹਾਂ ਕਿਹਾ ਕਿ ਇਸ ਕਾਰਜ਼ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ ਹੈ।ਉਨ੍ਹਾਂ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
                ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਨਰਿੰਦਰ ਸਿੰਘ, ਨਿਸ਼ਾਨ ਸਿੰਘ ਵੀ ਮੌਜ਼ੂਦ ਸਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …