Tuesday, July 29, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਥਾਪਨਾ ਦਿਵਸ 24 ਨਵੰਬਰ ਨੂੰ

PPN1911201411
ਅੰਮ੍ਰਿਤਸਰ, 19 ਨਵੰਬਰ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 45ਵਾਂ ਸਥਾਪਨਾ ਦਿਵਸ 24 ਨਵੰਬਰ (ਸੋਮਵਾਰ) ਨੂੰ ਮਨਾਉਣ ਜਾ ਰਹੀ ਹੈ। ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 7.45 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਭਾਈ ਜਗਦੀਪ ਸਿੰਘ ਵੱਲੋਂ ‘ਸ਼ਬਦ’ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ।ਇਸ ਮੌਕੇ ਹੋਰਨਾਂ ਪ੍ਰਦਰਸ਼ਨੀਆਂ ਤੋਂ ਇਲਾਵਾ ਭਾਈ ਗੁਰਦਾਸ ਲਾਇਬ੍ਰੇਰੀ ਵੱਲੋਂ ਹੜੱਪਾ ਸਭਿਅਤਾ ਤੋਂ ਹੁਣ ਤਕ ਪੰਜਾਬ ਬਾਰੇ ਵੱਖ-ਵੱਖ ਪੁਸਤਕਾਂ, ਦੁਰਲਭ ਖਰੜੇ ਅਤੇ ਦੁਰਲਭ ਫੋਟੋਆਂ ਦੀ ਪ੍ਰਦਰਸ਼ਨੀ ਮੁੱਖ ਆਕਰਸ਼ਣ ਹੋਵੇਗੀ।
ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਸਬੰਧੀ ਵੇਰਵਾ ਦਿੰਦਿਆਂ ਦੱਸਿਆ ਕਿ ਪ੍ਰੋਫੈਸਰ ਐਸ.ਕੇ. ਜੋਸ਼ੀ, ਸਾਬਕਾ ਡਾਇਰੈਕਟਰ ਜਨਰਲ, ਸੀ.ਐਸ.ਆਈ.ਆਰ.; ਪ੍ਰੋਫੈਸਰ ਐਸ.ਪੀ. ਗੌਤਮ, ਸਾਬਕਾ ਉਪ-ਕੁਲਪਤੀ, ਐਮ.ਜੇ.ਪੀ. ਰੋਹੇਲਖੰਡ ਯੂਨੀਵਰਸਿਟੀ, ਬਰੇਲੀ ਤੇ ਪ੍ਰੋਫੈਸਰ, ਸੈਂਟਰ ਫਾਰ ਫਿਲਾਸਫੀ, ਸਕੂਲ ਆਫ ਸੋਸ਼ਲ ਸਾਇੰਸਜ਼, ਜਵਾਹਰਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਅਤੇ ਸ੍ਰੀ ਐਸ.ਬੀ. ਸਿੰਘ, ਆਈ.ਜੀ. (ਹੈਡਕੁਆਟਰਜ਼) ਸੈਂਟਰਲ ਇੰਡਸਟ੍ਰੀਅਲ ਸਕਿਓਰਟੀ ਫੋਰਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਸਵੇਰੇ  11.00 ਵਜੇ ਵਿਦਿਅਕ ਭਾਸ਼ਣ ਦੇਣਗੇ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਦੁਰਲੱਭ ਪੁਸਤਕਾਂ ਤੇ ਹੱਥ ਲਿਖਤ ਖਰੜਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਏਗੀ। ਭਾਈ ਗੁਰਦਾਸ ਲਾਇਬ੍ਰੇਰੀ ਦੇ ਨਜ਼ਦੀਕ ਪੇਂਟਿੰਗ ਪ੍ਰਦਰਸ਼ਨੀ ਅਤੇ ਲੋਕ ਕਲਾ ਪ੍ਰਦਰਸ਼ਨੀ ਵੀ ਲੱਗੇਗੀ, ਜਿਸ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਲੋਂ ਲੋਕ ਕਲਾ ਨਾਲ ਸਬੰਧਤ ਵਸਤਾਂ ਦੀ ਨੁਮਾਇਸ਼ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਚਿੱਤਰ ਵੀ ਪ੍ਰਦਰਸ਼ਿਤ ਵੀ ਕੀਤੇ ਜਾਣਗੇ।
ਡਾ. ਢਿੱਲੋਂ ਨੇ ਦੱਸਿਆ ਕਿ ਇਸ ਦਿਨ ਗੁਰੂ-ਕਾ-ਲੰਗਰ ਸੈਨੇਟ ਹਾਲ ਲਾਅਨਜ਼ ਵਿਖੇ ਦੁਪਹਿਰ 1.00 ਵਜੇ ਆਰੰਭ ਹੋਵੇਗਾ ਅਤੇ ਸ਼ਾਮੀਂ ਯੂਨੀਵਰਸਿਟੀ ਹਾਕੀ ਮੈਦਾਨ ਵਿਚ ਪ੍ਰਦਰਸ਼ਨੀ ਹਾਕੀ ਮੈਚ ਹੋਵੇਗਾ। ਇਸੇ ਤਰ੍ਹਾਂ ਸ਼ਾਮ 7 ਤੋਂ 8 ਵਜੇ ਤਕ ਗੁਰਦਵਾਰਾ ਸਾਹਿਬ ਵਿਖੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਰਾਤ ਨੁੂੰ ਯੂਨੀਵਰਸਿਟੀ ਕੈਂਪਸ ਦੀਆਂ ਪ੍ਰਮੁੱਖ ਇਮਾਰਤਾਂ ‘ਤੇ ਦੀਪਮਾਲਾ ਵੀ ਕੀਤੀ ਜਾਵੇਗੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply