Monday, October 12, 2026

`ਆਪ` ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫ਼ੈਸਲੇ ਦਾ ਕੀਤਾ ਸਵਾਗਤ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫ਼ੈਸਲੇ ਦਾ ‘ਆਪ’ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਸਵਾਗਤ ਕੀਤਾ ਹੈ।ਡਾ. ਨਿੱਜ਼ਰ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਸੱਚੇ ਹਮਦਰਦ ਆਗੂ ਹਨ।ਇਸ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਜਾ ਸਕਦੀ ਹੈ।ਉਨਾਂ ਨੇ ਰਾਜਨੀਤੀ ਵਿੱਚ ਆ ਕੇ ਲੋਕਾਂ ਦੀ ਸੇਵਾ ਨੂੰ ਤਰਜ਼ੀਹ ਦਿੱਤੀ।ਇਸ ਮੌਕੇ ਹਰਵਿੰਦਰ ਸਿੰਘ ਡਾਇਮੰਡ ਤੇ ਜਸਬੀਰ ਸਿੰਘ ਸਮੇਤ ਪਾਰਟੀ ਆਗੂ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …