ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਉਘੇ ਸਮਾਜ ਸੇਵਕ ਅਤੇ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਸੰਯੁਕਤ
ਸਮਾਜ ਮੋਰਚੇ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਤੋਂ ਬਣਾਏ ਗਏ ਉਮੀਦਵਾਰ ਡਾ. ਅਮਰਜੀਤ ਸਿੰਘ ਮਾਨ ਦੇ ਵਿਰੋਧ ਦਾ ਐਲਾਨ ਕੀਤਾ ਹੈ।ਉਨਾਂ ਕਿਹਾ ਕਿ ਡਾ. ਅਮਰਜੀਤ ਸਿੰਘ ਮਾਨ ਨੂੰ ਆਪਣਾ ਉਮੀਦਵਾਰ ਬਣਾ ਕੇ ਮੋਰਚੇ ਨੇ ਬਹੁਤ ਹੀ ਗਲਤ ਫ਼ੈਸਲਾ ਕੀਤਾ ਹੈ।ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਵੋਟਰ ਇਸ ਉਮੀਦਵਾਰ ਦਾ ਭਾਰੀ ਵਿਰੋਧ ਕਰਨਗੇ।
ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸੁਨਾਮ ਤੋਂ ਉਮੀਦਵਾਰੀ ਲਈ ਹਲਕੇ ਦੇ ਤਿੰਨ ਵਿਅਕਤੀਆਂ ਨੇ ਮੋਰਚੇ ਦੇ ਆਗੂਆਂ ਕੋਲ ਆਪਣੇ ਫਾਰਮ ਜਮ੍ਹਾਂ ਕਰਵਾਏ ਸਨ।ਪਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਇਕ ਬਾਹਰੀ ਉਮੀਦਵਾਰ ਨੂੰ ਟਿਕਟ ਦੇ ਕੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੇ ਬੇਤੁਕਾ ਫ਼ੈਸਲਾ ਕੀਤਾ ਹੈ, ਜਿਸ ਕਾਰਨ ਹਲਕੇ ਦੇ ਵੋਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਕਿਹਾ ਕਿ ਡਾ. ਅਮਰਜੀਤ ਸਿੰਘ ਮਾਨ ਦਾ ਕਿਸਾਨੀ ਅੰਦੋਲਨ ਵਿਚ ਕੁੱਝ ਵੀ ਯੋਗਦਾਨ ਨਹੀਂ ਹੈ। ਉਸ ਨੇ ਪਹਿਲਾਂ ਵੀ ਕਈ ਪਾਰਟੀਆਂ ਬਦਲੀਆਂ ਹਨ ਤੇ ਬਾਹਰੀ ਉਮੀਦਵਾਰ ਹੋਣ ਕਰਕੇ ਸੁਨਾਮ ਹਲਕੇ ਵਿੱਚ ਉਸ ਦਾ ਕੋਈ ਵੀ ਆਧਾਰ ਨਹੀਂ ਹੈ।ਇਸ ਲਈ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੂੰ ਅਜੇ ਵੀ ਦੁਬਾਰਾ ਸੋਚ ਵਿਚਾਰ ਕਰਕੇ ਕਿਸੇ ਯੋਗ ਉਮੀਦਵਾਰ ਨੂੰ ਹਲਕਾ ਸੁਨਾਮ ਦੀ ਟਿਕਟ ਦੇਣੀ ਚਾਹੀਦੀ ਹੈ।ਕੌਂਸਲਰ ਰਣਜੀਤ ਸਿੰਘ ਨੇ ਕਿਹਾ ਕਿ ਉਨਾਂ ਵਲੋਂ ਡਾ. ਅਮਰਜੀਤ ਸਿੰਘ ਮਾਨ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਪੂਰੇ ਹਲਕੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਉਮੀਦਵਾਰ ਦੇ ਡਟਵੇਂ ਵਿਰੋਧ ਲਈ ਜਾਗਰੂਕ ਕੀਤਾ ਜਾਵੇਗਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media