ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ
ਪਟਨਾ ਸਾਹਿਬ ਬਿਹਾਰ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਦਾ ਪਿੱਛਲੇ ਕੁੱਝ ਦਿਨਾ ਤੋਂ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ।ਉਹ ਅੱਜ ਅਕਾਲ ਚਲਾਣਾ ਕਰ ਗਏ ਹਨ।ਗਿਆਨੀ ਰਜਿੰਦਰ ਸਿੰਘ ਨੇ ਤਖ਼ਤ ਸਾਹਿਬ ਵਿਖੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ।ਐਡਵੋਕੇਟ ਧਾਮੀ ਨੇ ਗਿਆਨੀ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media