ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲਾ ਡੂੰਮ ਤੋਂ 12 ਕਾਂਗਰਸ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਜਿੰਨਾਂ ਵਿੱਚ ਕਾਮਰੇਡ ਜੋਗਿੰਦਰ ਸਿੰਘ, ਚਰਨ ਸਿੰਘ ਚੱਕੀਵਾਲਾ, ਹਰਦੇਵ ਸਿੰਘ, ਰਸ਼ਪਾਲ ਸਿੰਘ, ਅਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਬਿੱਟੂ ਸਿੰਘ, ਰਾਜੂ ਸਿੰਘ ਸ਼ਾਮਲ ਸਨ।ਇਹਨਾਂ ਨੂੰ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਜਥੇ. ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇ. ਸੁਰਜੀਤ ਸਿੰਘ ਭਿੱਟੇਵਡ, ਬਲਾਕ ਸੰਮਤੀ ਹਰਸ਼ਾ ਛੀਨਾ ਦੇ ਸਾਬਕਾ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਜਥੇ. ਲੋਪੋਕੇ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣੇਗੀ।
ਇਸ ਮੌਕੇ ਜਸਬੀਰ ਸਿੰਘ ਖਾਰੇਵਾਲੇ, ਗੁਰਮਜ਼ ਸਿੰਘ ਕੋਟਲਾ, ਰਾਜ ਸਿੰਘ ਨੰਬਰਦਾਰ, ਨਰੰਜਣ ਸਿੰਘ, ਸ਼ਬੇਗ ਸਿੰਘ, ਰਮਨਦੀਪ ਸਿੰਘ, ਗੁਰਜੰਟ ਸਿੰਘ, ਸਰਬਜੀਤ ਸਿੰਘ ਸਾਬਕਾ ਸਰਪੰਚ, ਡਾ. ਕਾਬਲ ਸਿੰਘ, ਗੁਲਜ਼ਾਰ ਸਿੰਘ ਦੋਧੀ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …