Wednesday, May 28, 2025
Breaking News

ਹਲਕਾ ਸੰਗਰੂਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਅਕਾਲੀ ਦਲ ਵਿੱਚ ਸ਼ਾਮਲ ਹੋਏ ਬਲਤੇਜ ਸਿੱਧੂ

ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸਿੱਧੂ ਦਾ ਪਾਰਟੀ ਵਿੱਚ ਆਉਣ ‘ਤੇ ਸਨਮਾਨ ਕੀਤਾ ਗਿਆ।
               ਗੋਲਡੀ ਨੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾਂ ਝੂਠ ਦੀ ਰਾਜਨੀਤੀ ਕੀਤੀ ਗਈ ਹੈ। ਆਪ ਵਲੋਂ ਪੰਜਾਬੀਆਂ ਨਾਲ ਝੂਠ ਬੋਲਿਆ ਗਿਆ ਕਿ ਚੌਵੀ ਘੰਟੇ ‘ਚ ਪਾਰਟੀ ਦੇ ਮੁੱਖ ਮੰਤਰੀ ਦੇ ਅਹੱਦੇ ਲਈ 8 ਲੱਖ ਫੋਨ ਆਏ, ਜਦੋਂ ਕਿ ਬੁੱਧੀਜੀਵੀ ਹਨ ਕਿ ਅਜਿਹਾ ਸੰਭਵ ਨਹੀਂ ਹੋ ਸਕਦਾ।ਉਨਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਨੇ ਪੰਜ ਸਾਲਾਂ ਵਿੱਚ ਹਲਕੇ ਵਿੱਚ ਵਿਕਾਸ ਕੰਮਾਂ ਦੇ ਨਾਂਅ ‘ਤੇ ਰੱਜ਼ ਕੇ ਲੁੱਟ ਮਚਾਈ ਹੈ। ਜਿਸ ਦਾ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਹਿਸਾਬ ਲਿਆ ਜਾਵੇਗਾ।
                ਇਸ ਮੌਕੇ ਰਾਮ ਸਿੰਘ ਸਾਬਕਾ ਸਰਪੰਚ ਭੁਪਿੰਦਰ ਸਿੰਘ, ਪੰਚ ਹਰੀਨੰਦ ਸਿੰਘ, ਅਵਤਾਰ ਸਿੰਘ, ਨੌਜਵਾਨ ਯੂਥ ਆਗੂ ਅਤੇ ਬਲਤੇਜ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …