ਗੁ. ਗੁਰੂ ਕਾ ਮਹਿਲ ਤੋਂ ਬਰਾਤ ਆਯੋਜਿਤ ਕੀਤਾ ਗਿਆ ਬਰਾਤ ਰੂਪੀ ਨਗਰ ਕੀਰਤਨ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਜਥਿਆਂ ਤੋਂ ਇਲਾਵਾ ਕਥਾਵਾਚਕਾਂ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਗੁ. ਗੁਰੂ ਕੇ ਮਹਿਲ ਤੋਂ ਵਿਆਹ ਪੁਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਅਟਾਰੀ ਸਾਹਿਬ ਪੁੱਜਣ ‘ਤੇ ਸੰਗਤਾਂ ਵਲੋਂ ਜੈਕਾਰਿਆ ਦੀ ਗੂੰਜ਼ ‘ਚ ਸਵਾਗਤ ਕੀਤਾ ਗਿਆ ਗੁਰਦੁਆਰਾ ਅਟਾਰੀ ਸਾਹਿਬ ਦੇ ਰਿਸੀਵਰ ਭਾਈ ਚਰਨਜੀਤ ਸਿੰਘ, ਜਥਾ ਸਿਰਲੱਥ ਖਾਲਸਾ ਦੇ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, 21 ਮੈਂਬਰੀ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਨੰਬਰਦਾਰ, ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਦੇ ਪ੍ਰਧਾਨ ਡਾਕਟਰ ਸੁਪਿੰਦਰ ਸਿੰਘ ਢਿੱਲੋਂ ਨੇ ਨਗਰ ਕੀਰਤਨ ‘ਚ ਸ਼ਾਮਲ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ ।ਇਸ ਸਮੇਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਮੀਂਹ ਦੇ ਬਾਵਜ਼ੂਦ ਸਮਾਗਮ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਤੋਂ ਇਲਾਵਾ ਮੈਨੇਜਰ ਜਰਮਨਜੀਤ ਸਿੰਘ, ਜਸਬੀਰ ਸਿੰਘ ਨੰਬਰਦਾਰ, ਹਰਬੰਸ ਸਿੰਘ ਮਾਹਲ, ਭਾਈ ਰਣਜੀਤ ਸਿੰਘ, ਮੈਨੇਜਰ ਤਰਸੇਮ ਸਿੰਘ, ਮਨਜੀਤ ਸਿੰਘ ਫੋਜੀ, ਬਲਵਿੰਦਰ ਸਿੰਘ ਹਵੇਲੀ ਵਾਲੇ, ਜਗਜੀਤ ਸਿੰਘ ਜੱਗਾ, ਭੁਪਿੰਦਰ ਸਿੰਘ ਬਿਜਲੀ ਵਾਲੇ, ਗ੍ਰੰਥੀ ਵਿਜੇਪਾਲ ਸਿੰਘ, ਗੁਰਸ਼ਰਨਜੀਤ ਸਿੰਘ ਛਾਨਾ, ਰਣਜੋਧ ਸਿੰਘ ਸਟੋਰ ਕੀਪਰ, ਭਾਈ ਪਰਮਜੀਤ ਸਿੰਘ ਅਕਾਲੀ, ਜਸਬੀਰ ਸਿੰਘ ਨੰਬਰਦਾਰ, ਸੁਖਰਾਜ ਸਿੰਘ ਵੱਲਾ ਜੁਗਰਾਜ ਸਿੰਘ, ਸੁਰਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦਾ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ …