Monday, July 13, 2026

ਹੋਲੀ ਸਿਟੀ ਪਬਲਿਕ ਸਕੂਲ ਨੇ ਮਨਾਇਆ ਸਲਾਨਾ ਸਮਾਰੋਹ

ਪੰਜਾਬ ਸਰਕਾਰ ਵਿੱਦਿਆਂ ਦੇ ਖੇਤਰ ਵਿਚ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਗੰਭੀਰ- ਕੋਂਸਲਰ ਮਿੰਟੂ

PPN1911201413
ਛੇਹਰਟਾ, 19 ਨਵੰਬਰ (ਕੁਲਦੀਪ ਸਿੰਘ ਨੋਬਲ) – ਕੋਟ ਖਾਲਸਾ ਵਿਖੇ ਸਥਿਤ ਹੋਲੀ ਸਿਟੀ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਤੇ ਐਮਡੀ ਵਿਲਸਨ ਗਿੱਲ ਦੀ ਅਗਵਾਈ ਹੇਂਠ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਦੋਰਾਨ ਕੋਂਸਲਰ ਗੁਰਪ੍ਰੀਤ ਸਿੰਘ ਮਿੰਟੂ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ ਜਦਕਿ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਰਤਨ, ਜਸਬੀਰ ਭੋਲਾ, ਮਨਦੀਪ ਸਿੰਘ ਰਾਜਾ ਤੇ ਅਰੂਣ ਸ਼ਰਮਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜਰੀ ਭਰੀ।ਇਸ ਮੋਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਂਰੰਗ ਪ੍ਰੋਗਰਾਮ ਪੇਸ਼ ਕਰਨ ਦੇ ਨਾਲ ਨਾਲ ਪੰਜਾਬੀ ਸਭਿਆਚਾਰ ਦਾ ਅਣਿਖੜਵਾਂ ਅੰਗ ਭੰਗੜਾ ਤੇ ਗਿੱਧਾ ਪੇਸ਼ ਕੀਤਾ ਗਿਆ। ਇਸ ਮੋਕੇ ਸਕੂਲ਼ ਦੀ ਪ੍ਰਿੰਸੀਪਲ ਪਰਮਜੀਤ ਕੌਰ ਵਲੋਂ ਵਿਦਿਆਰਥੀਆਂ ਦੀ ਸਲਾਨਾ ਰਿਪੋਰਟ ਵੀ ਪੜੀ ਗਈ। ਇਸ ਮੋਕੇ ਕੋਂਸਲਰ ਗੁਰਪ੍ਰੀਤ ਮਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਦਿਆਂ ਦੇ ਖੇਤਰ ਵਿਚ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਬਹੁਤ ਗੰਭੀਰ ਹੈ, ਜਿਸ ਕਾਰਨ ਵਿੱਦਿਆਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਕਈ ਤਰਾਂ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿੰਨਾਂ ਤੇ ਰੋਸਨੀ ਪਾਉਂਦਿਆਂ ਉਨਾਂ ਬੱਚਿਆਂ ਦੇ ਮਾਪਿਆਂ ਨੂੰ ਇਸ ਉਪਰਾਲਿਆਂ ਸਬੰਧੀ ਜਾਣੂ ਕਰਵਾਇਆਂ ਤੇ ਇੰਨਾਂ ਉਪਰਾਲਿਆਂ ਵਿਚ ਵੱਧ ਵੱਧ ਤੋਂ ਸਹਿਯੋਗ ਦੇਣ ਦੀ ਅਪੀਲ ਕੀਤੀ।ਸਮਾਰੋਹ ਵਿੱਚ ਪ੍ਰਿੰਸੀਪਲ ਪਰਮਜੀਤ ਕੌਰ, ਐਮਡੀ ਵਿਲਸਨ ਗਿੱਲ ਤੇ ਸਮੂਹ ਸਟਾੱਫ ਵਲੋਂ ਕੋਂਸਲਰ ਗੁਰਪ੍ਰੀਤ ਸਿੰਘ ਮਿੰਟੂ ਤੇ ਆਏ ਹੋਏ ਮਹਿਮਾਨਾਂ ਨੂੰ ਸਿਰਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਇਸ ਮੋਕੇ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ, ਪ੍ਰਧਾਨ ਜਗਮੋਹਨ, ਪੈਬ ਗਿੱਲ ਆਦਿ ਵਿਸ਼ੇਸ਼ ਤੋਰ ਤੇ ਹਾਜਰ ਸਨ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …

Leave a Reply