Tuesday, May 6, 2025
Breaking News

ਚੋਣ ਕਮਿਸ਼ਨ ਨੇ ਮੁਹੱਈਆ ਕਰਵਾਏ ਆਨਲਾਈਨ ਪੋਰਟਲ ਅਤੇ ਐਪਲੀਕੇਸ਼ਨਾਂ – ਜਿਲ੍ਹਾ ਚੋਣ ਅਫ਼ਸਰ

ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ ਤੇ ਸੁਵਿਧਾ ਕੈਂਡੀਡੇਟ ਐਪ ਉਪਲੱਬਧ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਮਤਦਾਤਾਵਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਹੂਲਤ ਲਈ ਬਣਾਏ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਆਈ.ਟੀ ਐਪਲੀਕੇਸਸ਼ਨਾਂ ਰਾਹੀਂ ਚੋਣ ਕਮਿਸ਼ਨ ਵਲੋਂ ਲੋਕਾਂ ਦੀ ਵੱਡੀ ਭਾਗੀਦਾਰੀ ਦਾ ਰਾਹ ਖੋਲ੍ਹਦਿਆਂ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਈ ਹੈ।
                 ਉਨ੍ਹਾਂ ਦੱਸਿਆ ਕਿ ਮੋਬਾਇਲ ਅਧਾਰਿਤ ਸੀ ਵਿਜਿਲ ਐਪ ਆਮ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਆਨਲਾਈਨ ਸ਼ਿਕਾਇਤ ਦਾ ਮੰਚ ਮੁਹੱਈਆ ਕਰਦੀ ਹੈ।ਇਸ ਐਪ ਨੂੰ ਮੋਬਾਇਲ ’ਤੇ ਡਾਊਬਲੋਡ ਕਰਕੇ, ਕੋਈ ਵੀ ਵਿਅਕਤੀ ਕਿਸੇ ਵੀ ਥਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਫ਼ੋਟੋ ਜਾਂ ਵੀਡਿਓ ਅਪਲੋਡ ਕਰ ਸਕਦਾ ਹੈ, ਜਿਸ ’ਤੇ 100 ਮਿੰਟ ’ਚ ਕਾਰਵਾਈ ਮੁਕੰਮਲ ਕੀਤੀ ਜਾਂਦੀ ਹੈ।ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ।ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਸਹਾਇਕ ਸਿੱਧ ਹੋਵੇਗਾ।
                   ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ।ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜ਼ੂਦ ਹੈ।
                  ਉਨ੍ਹਾਂ ਦੱਸਆ ਕਿ ਸੁਵਿਧਾ ਪੋਰਟਲ ਦਾ ਦੂਸਰਾ ਲਾਭ ਉਮੀਦਵਾਰਾਂ/ਰਾਜਸੀ ਪਾਰਟੀਆਂ ਨੂੰ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰਾਂ, ਆਰਜ਼ੀ ਚੋਣ ਦਫ਼ਤਰਾਂ ਲਈ ਮਨਜ਼ੂਰੀਆਂ ਲੈਣ ’ਚ ਵੀ ਆਸਾਨੀ ਹੋਣਾ ਹੈ, ਜਿਸ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ।
                  ਸੁਵਿਧਾ ਕੈਂਡੀਡੇਟ ਐਪ ਕੋਵਿਡ-19 ਦੇ ਮੱਦੇਨਜ਼ਰ ਮੀਟਿੰਗਾਂ/ਰੈਲੀਆਂ ਲਈ ਜਨਤਕ ਥਾਵਾਂ ਦੀ ਉਪਲੱਬਧਤਾ ਨੂੰ ਆਸਾਨ ਬਣਾਏਗੀ।ਇਸ ਨਾਲ ਨਾਮਜ਼ਦਗੀ ਅਤੇ ਮਨਜ਼ੂਰੀ ਦੀ ਸਥਿਤੀ ਨੂੰ ਵੀ ਜਾਣਿਆ ਜਾ ਸਕੇਗਾ। ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ‘ਕੈਂਡੀਡੇਟ ਐਫ਼ੀਡੇਵਿਟ ਪੋਰਟਲ’ https://affidavit.eci.gov.in/  ਰਾਹੀਂ ਕਿਸੇ ਵੀ ਹਲਕੇ ’ਚ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਦੀ ਸੂਚੀ, ਉਨ੍ਹਾਂ ਦੇ ਵੇਰਵੇ, ਨਾਮਜ਼ਦਗੀ ਸਥਿਤੀ ਅਤੇ ਉਨ੍ਹਾ ਵਲੋਂ ਲਾਏ ਗਏ ਹਲਫ਼ੀਆ ਬਿਆਨ ਆਮ ਲੋਕਾਂ ਦੀ ਪਹੁੰਚ ’ਚ ਹੋਣਗੇ। ‘ਪੀ ਡਬਲਯੂ.ਡੀ ਐਪ’ ਰਾਹੀਂ ਮੋਬਾਇਲ ’ਤੇ ਹੀ ਦਿਵਿਆਂਗ ਵੋਟਰਾਂ ਦੀ ਸ਼ਨਾਖ਼ਤ, ਨਵਾਂ ਵੋਟ ਬਣਵਾਉਣ, ਮਤਦਾਤਾ ਫ਼ੋਟੋ ਸ਼ਨਾਖ਼ਤੀ ਕਾਰਡ ’ਚ ਦਰਸੁਤੀ, ਮਤਦਾਨ ਵਾਲੇ ਦਿਨ ਵ੍ਹੀਲਚੇਅਰ ਦੀ ਲੋੜ ਆਦਿ ਬਾਰੇ ਮਦਦ ਕਰੇਗੀ।
                ‘ਵੋਟਰ ਟਰਨਆਊਟ ਐਪ’ ਦੀ ਮਦਦ ਨਾਲ ਕਿਹੜੇ ਹਲਕੇ ’ਚ ਕਿੰਨਾ ਮਤਦਾਨ ਹੋਇਆ, ਬਾਰੇ ਜਾਣਕਾਰੀ ਮੋਬਾਇਲ ’ਤੇ ਹੀ ਮੁਹੱਈਆ ਹੋ ਜਾਵੇਗੀ।
ਇਸੇ ਤਰ੍ਹਾਂ ‘ਈ.ਸੀ.ਆਈ ਰਿਜ਼ਲਟਸ ਵੈਬਸਾਈਟ’ <http://results.eci.gov.in/> ਰਾਹੀਂ ਰੁਝਾਨਾਂ ਅਤੇ ਨਤੀਜਿਆਂ ਦੀ ਮੋਬਾਇਲ/ਕੰਪਿਊਟਰ ਬ੍ਰਾਊਜ਼ਰਾਂ ’ਤੇ ਲਾਈਵ ਅਪਡੇਟ ਦਾ ਪ੍ਰਬੰਧ ਕੀਤਾ ਗਿਆ ਹੈ।
            ਨੈਸ਼ਨਲ ਵੋਟਰ ਸਰਵਿਸ ਪੋਰਟਲ https://www.nvsp.in/ ਰਾਹੀਂ ਮਤਦਾਤਾ ਸੂਚੀਆਂ, ਮਤਦਾਤਾ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਬਿਨੇ, ਮਤਦਾਤਾ ਕਾਰਡ ’ਚ ਦਰੁਸਤੀ, ਚੋਣ ਬੂਥ, ਵਿਧਾਨ ਸਭਾ ਹਲਕਾ ਅਤੇ ਲੋਕ ਸਭਾ ਹਲਕਾ ਨਾਲ ਸਬੰਧਤ ਜ਼ਰੂਰੀ ਜਾਣਕਾਰੀਆਂ ਹਾਸਲ ਕਰਨ ਤੋਂ ਇਲਾਵਾ ਬੂਥ ਲੈਵਲ ਅਫ਼ਸਰਾਂ, ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਸੂਚੀਆਂ ਸਮੇਤ ਹੋਰ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਣਗੇ। ‘ਵੋਟਰ ਹੈਲਪਲਾਈਨ ਐਪ’ ਵੋਟਰ ਰਜਿਸਟ੍ਰੇਸ਼ਨ, ਸ਼ਿਕਾਇਤ, ਈ.ਵੀ.ਐਮ ਜਾਣਕਾਰੀ, ਚੋਣ, ਨਤੀਜਿਆਂ ਅਤੇ ਉਮੀਦਵਾਰਾਂ ਬਾਰੇ ਜਾਣਕਾਰੀ ਉਪਲੱਬਧ ਹੋਵੇਗੀ।ਇਸ ਤੋਂ ਇਲਾਵਾ ‘ਨੋਅ ਯੂਅਰ ਕੈਂਡੀਡੇਟ’ ਐਪ ਵੀ ਜਲਦ ਉਮੀਦਵਾਰਾਂ ਦੀ ਜਾਣਕਾਰੀ ਸਮੇਤ ਅਪਰਾਧਿਕ ਪਿਛੋਕੜ ਵੀ ਉਪਲੱਬਧ ਹੋਵੇਗੀ।
             ਇਸੇ ਤਰ੍ਹਾਂ ‘ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ’ „<https://voterportal.eci.gov.in/>
ਰਾਹੀਂ ਲੋਕਾਂ ਨੂੰ ਆਪਣੀ ਸੂਚਨਾ, ਫੀਡਬੈਕ, ਸੁਝਾਅ ਅਤੇ ਸ਼ਿਕਾਇਤਾਂ ਦਰਜ਼ ਕਰਵਾਉਣ ਲਈ ਬਹੁਤ ਹੀ ਢੁੱਕਵਾਂ ਮੰਚ ਪ੍ਰਦਾਨ ਕਰੇਗਾ।ਇਸ ਪੋਰਟਲ ’ਤੇ ਲਾਗਇੰਨ ਕਰਨ ਲਈ ‘ਯੂਜ਼ਰ ਰਜਿਸਟ੍ਰੇਸ਼ਨ’ ਕਰਨੀ ਪਵੇਗੀ।

Check Also

ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …