Wednesday, August 26, 2026

ਸਵੈ-ਰੋਜ਼ਗਾਰ ਦੇ ਕੋਰਸਾਂ ‘ਚ ਪਹਿਲ ਦੇ ਆਧਾਰ ‘ਤੇ ਮਿਲੇਗਾ ਦਾਖਲਾ, ਆਖਰੀ ਮਿਤੀ 31 ਜਨਵਰੀ

ਅੰਮ੍ਰਿਤਸਰ, 21 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2022 ਤੋਂ 6 ਮਹੀਂਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿੱਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ), ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ), ਵੈਬ ਡਿਜਾਈਨਿੰਗ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ), ਇੰਗਲਿਸ਼ ਸਪੀਕਿੰਗ ਅਤੇ ਕਮਿਊਨਿਕੇਸ਼ਨ ਸਕਿਲਜ਼ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਅਤੇ ਕੰਪਿਊਟਰ ਬੇਸਿਕ ਕੰਸੈਪਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਸ਼ਾਮਿਲ ਹਨ।
                            ਵਿਭਾਗ ਦੇ ਮੁੱਖੀ ਡਾ. ਸਰੋਜ ਅਰੋੜਾ ਨੇ ਦੱਸਿਆ ਕਿ ਇਹਨਾਂ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/>/lifelong/default.aspx ‘ਤੇ ਆਨਲਾਈਨ ਦਾਖਲਾ ਫਾਰਮ 31 ਜਨਵਰੀ 2022 ਤੱਕ ਭਰ ਸਕਦੇ ਹਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …