ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਚੋਣਾਂ ਤੋਂ ਪਹਿਲਾਂ ਅਕਾਲੀ ਦਲ ਬਾਦਲ ਨੂੰ ਉਦੋਂ ਵੱਡਾ ਝਟਕਾ ਲੱਗਾ ਜਦ ਅਕਾਲੀ ਦਲ ਦੇ ਉਘੇ ਲੀਡਰ ਤੇ ਸਮਾਜ
ਸੇਵੀ ਪਵਿੱਤਰ ਸਿੰਘ ਬੈਨੀਪਾਲ ਗੰਢੂਆਂ ਅਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਹਲਕਾ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਨਾਮੀ ਹਸਤੀਆਂ ਜਗਸੀਰ ਸਿੰਘ ਪੰਚ ਗੰਢੂਆਂ, ਜਗਜੀਤ ਸਿੰਘ ਪੰਚ, ਬਿੰਦਰ ਸਿੰਘ ਪੰਚ, ਸੁਖਦੀਪ ਸਿੰਘ ਪੰਚ, ਜਗਸੀਰ ਸਿੰਘ ਬੋਰੀਆਂ, ਅਮਨ ਬੈਨੀਪਾਲ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਘਵੀਰ ਸਿੰਘ ਫੌਜੀ, ਦਰਸ਼ਨ ਸਿੰਘ, ਮੇਘਾ ਸਿੰਘ, ਰਘਵੀਰ ਸਿੰਘ ਸਾਬਕਾ ਪੰਚ, ਪ੍ਰੋਫੈਸਰ ਸਤਿੰਦਰਪਾਲ ਸਿੰਘ ਉਗਰਾਹਾਂ, ਹਰਕੇਵਲ ਸਿੰਘ ਫੌਜੀ ਮੈਂਬਰ ਬਲਾਕ ਸੰਮਤੀ ਮਲਕੀਤ ਸਿੱਧੂ ਮੈਂਬਰ ਬਲਾਕ ਸੰਮਤੀ ਤੋਂ ਇਲਾਵਾ ਸੈਂਕੜੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਮੈਬਰਸ਼ਿਪ ਲਈ।ਵਿਧਾਇਕ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਅਕਾਲੀ ਦਲ ਅਤੇ ਕਾਂਗਰਸ ਦੀਆਂ ਮਾੜੀਆਂ ਲੋਕ ਮਾਰੂ ਨੀਤੀਆਂ ਤੋਂ ਦੁੱਖੀ ਹਨ।ਇਸ ਲਈ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਮਨ ਬਣਾ ਲਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media