ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਇਕ ਅਹਿਮ ਫੈਸਲਾ ਕਰਦਿਆਂ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ’ਚ ਬਹਿਬਲ ਕਲਾਂ ਵਿਖੇ ਸੰਗਤਾਂ ਵੱਲੋਂ ਲਗਾਏ ਧਰਨੇ ਦੌਰਾਨ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨ ਕੀਤਾ ਗਿਆ ਹੈ।ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰਮਤਿ ਸੰਗੀਤ ਅਕੈਡਮੀ ਦਾ ਨਾਂ ਵੀ ਹੁਣ ਪ੍ਰੋ. ਕਰਤਾਰ ਸਿੰਘ ਦੇ ਨਾਂ ’ਤੇ ਹੋਵੇਗਾ।ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ।ਅੰਤ੍ਰਿੰਗ ਕਮੇਟੀ ਵੱਲੋਂ ਪ੍ਰੋ. ਕਰਤਾਰ ਸਿੰਘ ਪਦਮਸ੍ਰੀ, ਹਰਿੰਦਰ ਸਿੰਘ ਰਣੀਆ, ਸੰਤ ਮਨਜੀਤ ਸਿੰਘ ਹਰਖੋਵਾਲ, ਗਿਆਨੀ ਰਾਜਿੰਦਰ ਸਿੰਘ ਹੈਡ ਗ੍ਰੰਥੀ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਡਾ. ਹਰਦਾਸ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਜਲੀ ਭੇਟ ਕੀਤੀ ਗਈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …