ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ‘ਆਪ ਦੇ ਸੰਗਰੂਰ ਤੋਂ ਉਮੀਦਵਾਰ ਬੀਬਾ ਨਰਿੰਦਰ ਕੌਰ ਭਰਾਜ ਦੀ ਅਗਵਾਈ ‘ਚ ਸੰਗਰੂਰ ਸ਼ਹਿਰ ਦੇ ਡਾਕਟਰ
ਦੇਵਿੰਦਰ ਵਰਮਾ ਨੇ ਅਜੈ ਵਰਮਾ, ਵਿਜੇ ਵਰਮਾ, ਰੋਬਿਨ ਵਰਮਾ, ਆਤਮਾ ਸ਼ਰਮਾ, ਗੋਰਵ ਗੋਰੀ, ਸੰਤੋਖ ਸਿੰਘ, ਸਿਪੀ ਗੁਪਤਾ, ਸੁਸ਼ੀਲ ਸਿੰਗਲਾ, ਰਾਜਿੰਦਰ ਕਾਲੜਾ ਆਦਿ ਸਾਥੀਆਂ ਸਮੇਤ ਰਵਾਇਤੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।ਡਾ. ਵਰਮਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਪੰਜਾਬ ਵਿੱਚ ਆਪਣਾ ਅਧਾਰ ਗਵਾ ਚੁੱਕੀਆਂ ਹਨ।ਜਿਸ ਕਾਰਨ ਉਨ੍ਹਾਂ ਨੂੰ ਸੰਗਰੂਰ ਹਲਕੇ ਤੋਂ ਲੋਕਲ ਉਮੀਦਵਾਰ ਤੱਕ ਨਹੀ ਮਿਲਿਆ।ਇਨ੍ਹਾਂ ਪਾਰਟੀਆਂ ਦੇ ਸਭ ਉਮੀਦਵਾਰ ਹਲਕੇ ਤੋ ਬਾਹਰੀ ਹਨ।ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਆਪ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਡਾ. ਵਰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲੇਗਾ।ਉਨਾਂ ਕਿਹਾ ਕਿ ਉਹ ਸਭ ਮਿਲ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
ਇਸ ਮੌਕੇ ਟਿੰਕਲ ਗਰਗ, ਹੰਸਰਾਜ ਠੇਕੇਦਾਰ ਤੇ ਜਗਸੀਰ ਸਿੰਘ ਵੀ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media