Friday, April 3, 2026

ਜਿਲ੍ਹਾ ਚੋਣ ਅਫ਼ਸਰ ਵਲੋਂ ਪਹਿਲੀ ਚੋਣ ਰਿਹਰਸਲ ਦਾ ਜਾਇਜ਼ਾ

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਨੂੰ ਜਾਰੀ ਕੀਤੇ ਜਾਣਗੇ ਨੋਟਿਸ – ਰਾਮਵੀਰ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ਦੌਰਾਨ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅੱਜ ਵੱਖ-ਵੱਖ ਸਥਾਨਾਂ ‘ਤੇ ਪਹਿਲੀ ਰਿਹਰਸਲ ਕਰਵਾਈ ਗਈ।ਜਿਸ ਦੌਰਾਨ ਜਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਨਵੀਂ ਅਨਾਜ ਮੰਡੀ ਸੁਨਾਮ ਅਤੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾ ਵਿਖੇ ਅਚਨਚੇਤ ਦੌਰਾ ਕਰਦਿਆਂ ਰਿਹਰਸਲ ਦਾ ਜਾਇਜ਼ਾ ਲਿਆ।
                   ਜਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੀਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ।ਪੋਸਟਲ ਬੈਲੇਟ ਬਾਰੇ ਵੀ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ।ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਧਾਨ ਸਭਾ ਚੋਣਾਂ ਦਾ ਸਮੁੱੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਨਾਲ ਹੀ ਵੋਟਰਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।

Check Also

ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ …