Wednesday, August 26, 2026

ਐਚ.ਡੀ.ਐਫ.ਸੀ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ

ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿੱਚ ਕੰਪਿਊਟਰ ਲੈਬ ਲਈ ਐਚ.ਡੀ.ਐਫ.ਸੀ ਬੈਂਕ ਵੱਲੋਂ 240 ਕੰਪਿਊਟਰ ਸੈਟ ਅਤੇ 18 ਸਮਾਰਟ ਕਲਾਸ ਪ੍ਰੋਜੈਕਟਰ ਦਿੱਤੇ ਗਏ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੈਂਕ ਦੇ ਅਧਿਕਾਰੀਆਂ ਲਵ ਕੁਮਾਰ ਸ਼ਰਮਾ ਤੇ ਵਿਵੇਕ ਅਭੀ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਅੰਦਰ ਬੱਚਿਆਂ ਲਈ ਹਰ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚੇ ਸਮੇਂ ਦੇ ਹਾਣੀ ਬਣ ਕੇ ਵਿਦਿਆ ਪ੍ਰਾਪਤ ਕਰ ਸਕਣ।ਐਡਵੋਕੇਟ ਧਾਮੀ ਨੇ ਐਚ.ਡੀ.ਐਫ.ਸੀ ਬੈਂਕ ਵੱਲੋਂ ਸਕੂਲਾਂ ਲਈ ਕੀਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਓ.ਐਸ.ਡੀ ਸਤਬੀਰ ਸਿੰਘ ਤੇ ਚੀਫ ਅਕਾਊਂਟੈਂਟ ਮਿਲਖਾ ਸਿੰਘ ਆਦਿ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …