ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ
ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਬਾਰ-ਬਾਰ ਅਪੀਲ ਕਰਕੇ ਬਿਜਲੀ ਉਪਕਰਣਾਂ ਦੀ ਸਹੀ ਦੇਖਭਾਲ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਵਕਤ ਨਿਗਰਾਨੀ ਲਈ ਕਿਹਾ ਜਾਂਦਾ ਹੈ।ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ‘ਚ ਅੱਗ ਲੱਗਣ ਦੀਆਂ ਦੁੱਖਦਾਈ ਘਟਨਾਵਾਂ ਵਾਪਰਦੀਆਂ ਹਨ।ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ‘ਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਦੀ ਅਪੀਲ ਕਰਦਿਆਂ ਬਿਜਲੀ ਉਪਕਰਣ ਲੋੜ ਅਨੁਸਾਰ ਹੀ ਚਲਾਉਣ ਲਈ ਕਿਹਾ।ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media