Tuesday, March 31, 2026

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਉਪ ਮੁੱਖ ਮੰਤਰੀ ਪੰਜਾਬ ਰੰਧਾਵਾ

24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ

ਅੰਮ੍ਰਿਤਸਰ, 22 ਜਵਨਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ।ਮੀਟਿੰਗ ਦੌਰਾਨ ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ।ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਇਸ ਵਾਰ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਪੰਜਾਬ ਦੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ।ਉਨ੍ਹਾਂ ਗਣਤੰਤਰ ਦਿਵਸ ’ਤੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਅਤੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਵੀ ਕੀਤੀ।
              ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।ਉਨਾਂ ਕਿਹਾ ਕਿ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਵੀ ਸੱਭਿਆਚਾਰ ਪ੍ਰੋਗਰਾਮ ਅਤੇ ਝਾਂਕੀਆਂ ਨਹੀਂ ਕੱਢੀਆਂ ਜਾਣਗੀਆਂ।
                ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ , ਜਿਲ੍ਹਾ ਮਾਲ ਅਫ਼ਸਰ ਰਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਮਰਜੀਤ ਸਿੰਘ, ਕਾਰਜ਼ਕਾਰੀ ਸਕੱਤਰ ਰੈਡ ਕਰਾਸ ਤਜਿੰਦਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …